ਸਰ੍ਹੀਣਾ
sarheenaa/sarhīnā

Definition

ਜਿਲਾ ਫਿਰੋਜ਼ਪੁਰ, ਤਸੀਲ ਥਾਣਾ ਮੋਗਾ ਵਿੱਚ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਡਗਰੂ ਤੋਂ ਈਸ਼ਾਨ ਕੋਣ ਦੋ ਮੀਲ ਦੇ ਕਰੀਬ ਹੈ. ਇਸ ਪਿੰਡ ਤੋਂ ਦੱਖਣ ਦਿਸ਼ਾ ੧. ਫਰਲਾਂਗ ਤੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰੁਦ੍ਵਾਰਾ ਹੈ. ਛੋਟਾ ਜਿਹਾ ਮੰਦਿਰ ਬਣਿਆ ਹੋਇਆ ਹੈ. ਸਿੰਘ ਪੁਜਾਰੀ ਹੈ, ਇਸ ਗੁਰਦ੍ਵਾਰੇ ਨਾਲ ਦੋ ਘੁਮਾਉਂ ਜ਼ਮੀਨ ਇਸੇ ਪਿੰਡ ਵੱਲੋਂ ਹੈ.
Source: Mahankosh