ਸਾਖਾ
saakhaa/sākhā

Definition

ਸੰ. ਸ਼ਾਖਾ. ਸੰਗ੍ਯਾ- ਬਿਰਛ ਦੀ ਟਾਹਣੀ. ਸ਼ਾਖ। ੨. ਭੁਜਾ, ਬਾਂਹ, ਉਂਗਲ, ਪੈਰ ਆਦਿਕ ਸ਼ਰੀਰ ਦੇ ਅੰਗ। ੩. ਗੋਤ੍ਰ. ਵੰਸ਼. ਕਿਸੇ ਵਡੀ ਜਾਤਿ ਦਾ ਇੱਕ ਭਾਗ। ੪. ਸੰਪ੍ਰਦਾਯ. ਕਿਸੇ ਧਰਮ ਤੋਂ ਨਿਕਲਿਆ ਹੋਇਆ ਫਿਰਕਾ. "ਸਿਖ ਸਾਖਾ ਬਹੁਤੇ ਕੀਏ." (ਸ. ਕਬੀਰ) ੫. ਵੇਦ ਦੇ ਭਾਗ. ਅਨੇਕ ਰਿਖੀਆਂ ਨੇ ਆਪਣੇ ਆਪਣੇ ਖਿਆਲ ਨਾਲ ਵੇਦਾਂ ਦੇ ਪਾਠ ਅਤੇ ਅਰਥ ਆਪਣੇ ਚੇਲਿਆਂ ਨੂੰ ਜੁਦੀ ਜੁਦੀ ਰੀਤਿ ਨਾਲ ਪੜ੍ਹਾਏ, ਜਿਸਤੋਂ ਵੇਦ ਦੀਆਂ ਅਨੰਤ ਸ਼ਾਖਾਂ ਹੋ ਗਈਆਂ "ਸਾਖਾ ਤੀਨਿ ਕਹੈ ਨਿਤ ਬੇਦੁ." (ਆਸਾ ਮਃ ੧) "ਸਾਖਾ ਤੀਨ ਨਿਵਾਰੀਆ ਏਕ ਸਬਦਿ ਲਿਵ ਲਾਇ." (ਸ੍ਰੀ ਅਃ ਮਃ ੩) ਇਸ ਥਾਂ ਤਿੰਨ ਸ਼ਾਖਾ ਤੋਂ ਭਾਵ ਤ੍ਰਿਗੁਣਾਤਮਕ ਵਿਦ੍ਯਾ ਹੈ.¹ ਦੇਖੋ, ਤ੍ਰੈਗੁਣ ੩.
Source: Mahankosh