ਸਿਉ
siu/siu

Definition

ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ
Source: Mahankosh