ਸਿੰਮ੍ਰਿਤ ਸਿਮ੍ਰਿਤੀ
sinmrit simritee/sinmrit simritī

Definition

ਸੰ. स्मृति ਸ੍‍ਮ੍ਰਿਤਿ. ਸੰਗ੍ਯਾ- ਚੇਤਾ. ਯਾਦਦਾਸ਼੍ਤ. ਯਾਦਗੀਰੀ। ੨. ਰਿਖੀਆਂ ਦੇ ਲਿਖੇ ਹੋਏ ਉਹ ਧਰਮਗ੍ਰੰਥ, ਜੋ ਉਨ੍ਹਾਂ ਨੇ ਵੇਦਵਾਕਾਂ ਨੂੰ ਅਥਵਾ ਬਜੁਰਗਾਂ ਦੇ ਉਪਦੇਸ਼ਾਂ ਨੂੰ ਚੇਤੇ ਕਰਕੇ ਲਿਖੇ ਹਨ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ੩੧ ਹਨ ਇਨ੍ਹਾਂ ਦੇ ਅੰਦਰ ਹੀ ਅਠਾਰਾਂ ਅਤੇ ਅਠਾਈ ਆ ਜਾਂਦੀਆਂ ਹਨ-#ਮਨੁਸਿਮ੍ਰਿਤਿ, ਯਾਗ੍ਯਵਲਕ੍ਯ, ਲਘੁਅਤ੍ਰਿ, ਅਤ੍ਰਿ, ਵ੍ਰਿੱਧ ਅਤ੍ਰਿ, ਵਿਸਨੁ, ਲਘੁਹਾਰੀਤ, ਵ੍ਰਿੱਧ ਹਾਰੀਤ, ਔਸ਼ਨਸ, ਔਸ਼ਨਸ ਸੰਹਿਤਾ, ਆਂਗਿਰਸ, ਯਮ, ਆਪਸਤੰਬ, ਸੰਵਰ੍‍ਤ, ਕਾਤ੍ਯਾਯਨ, ਵ੍ਰਿਹਸਪਤਿ, ਪਾਰਾਸ਼ਰ, ਵ੍ਰਿਹਤਪਾਰਾਸ਼ਰੀ, ਵ੍ਯਾਸ, ਲਘੁਵ੍ਯਾਸ, ਸ਼ੰਖ, ਲਿਖਿਤ, ਦਕ੍ਸ਼੍‍, ਗੌਤਮ, ਵ੍ਰਿੱਧ ਗੌਤਮ, ਸ਼ਾਤਾਤਪ, ਵਾਸਿਸ੍ਠ, ਪੁਲਸ੍ਤ੍ਯ, ਬੁਧ, ਕਸ਼੍ਯਪ, ਅਤੇ ਨਾਰਦ ਸਿਮ੍ਰਿਤਿ. "ਸਾਸਤ੍ਰ ਸਿੰਮ੍ਰਿਤ ਬਿਨਸਹਿਗੇ ਬੇਦਾ." (ਗਉ ਅਃ ਮਃ ੫) "ਕੋਟਿ ਸਿਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤ." (ਜਾਪੁ)
Source: Mahankosh