Definition
ਸੰ. ਵਿ- ਚੰਗੀ ਗਰਦਨ ਵਾਲਾ। ੨. ਸੰਗ੍ਯਾ- ਕ੍ਰਿਸਨ ਜੀ ਦੇ ਰੱਥ ਦਾ ਇੱਕ ਘੋੜਾ। ੩. ਕਿਸਕਿੰਧਾ ਦੇ ਰਾਜਾ ਬਾਲੀ ਦਾ ਛੋਟਾ ਭਾਈ, ਜਿਸ ਨਾਲ ਮਿਤ੍ਰਤਾ ਕਰਕੇ ਰਾਮਚੰਦ੍ਰ ਜੀ ਨੇ ਲੰਕਾ ਫਤੇ ਕੀਤੀ. ਰਾਮਾਇਣ ਵਿੱਚ ਕਥਾ ਹੈ ਕਿ ਸੁਗ੍ਰੀਵ ਸੂਰਜ ਦਾ ਪੁਤ੍ਰ ਸੀ. ਰਾਮਚੰਦ੍ਰ ਜੀ ਨੇ ਬਾਲੀ ਨੂੰ ਮਾਰਕੇ ਸੁਗ੍ਰੀਵ ਨੂੰ ਕਿਸਕਿੰਧਾ ਦਾ ਰਾਜ ਦਿੱਤਾ ਸੀ. "ਅਪਨਾਇਕੈ ਸੁਗ੍ਰੀਵ ਕੋ ਕਪਿਰਾਜ ਬਾਲਿ ਸਁਘਾਰਕੈ." (ਰਾਮਾਵ) ਦੇਖੋ, ਬਾਲਿ। ੪. ਇੰਦ੍ਰ। ੫. ਸ਼ਿਵ। ੬. ਰਾਜਹੰਸ.
Source: Mahankosh