ਸੁਲਤਾਨ
sulataana/sulatāna

Definition

ਅ਼. [سُلطان] ਸੁਲਤ਼ਾਨ. ਸੰਗ੍ਯਾ- ਦਲੀਲ. ਯੁਕ੍ਤਿ। ੨. ਪ੍ਰਬਲ ਹੋਣਾ। ੩. ਬਾਦਸ਼ਾਹ. "ਸੁਲਤਾਨ ਹੋਵਾ ਮੇਲਿ ਲਸਕਰ." (ਸ੍ਰੀ ਮਃ ੧) ਸਭ ਤੋਂ ਪਹਿਲਾਂ "ਸੁਲਤਾਨ" ਪਦਵੀ ਮਹਮੂਦ ਗਜਨਵੀ ਨੇ ਧਾਰਨ ਕੀਤੀ ਹੈ। ੪. ਇੱਕ ਮੁਸਲਮਾਨ ਪੀਰ, ਜਿਸ ਦੇ ਨਾਉਂ ਸਖੀ ਸਰਵਰ, ਲਖਦਾਤਾ, ਲਾਲਾਂ ਵਾਲਾ, ਧੌਂਕਲੀਆ ਆਦਿਕ ਪ੍ਰਸਿੱਧ ਹਨ. ਸੁਲਤਾਨ ਦਾ ਅਸਲ ਨਾਉਂ ਸੈਯਦ ਅਹਮਦ ਸੀ. ਇਹ ਇੱਕ ਬਗਦਾਦੀ ਦਾ ਪੁਤ੍ਰ ਸੀ. ਇਸ ਦਾ ਬਾਪ ਸਿਆਲਕੋਟ ਪਿੰਡ ਵਿੱਚ, ਜੋ ਮੁਲਤਾਨ ਤੋਂ ੧੨. ਮੀਲ ਪੂਰਵ ਹੈ, ਸਨ ੧੨੨੦ ਨੂੰ ਆਬਾਦ ਹੋਇਆ ਸੀ. ਸੁਲਤਾਨ ਦੇ ਥਾਨਾਂ ਨੂੰ ਪੀਰਖਾਨਾ ਆਖਦੇ ਹਨ, ਜੋ ਪੰਜਾਬ ਦੇ ਬਹੁਤ ਪਿੰਡਾਂ ਵਿੱਚ ਹਨ. ਵੀਰਵਾਰ ਨੂੰ ਸੁਲਤਾਨੀਏ ਪੀਰਖਾਨੇ ਜਮਾ ਹੁੰਦੇ ਹਨ ਅਰ ਭੇਟਾ ਚੜ੍ਹਾਉਂਦੇ ਹਨ. ਇਸ ਦੀ ਮੁੱਖ ਭੇਟਾ ਰੋਟ ਹੈ. ਇਹ ਵਡੀ ਰੋਟੀ, ਜਿਸ ਦਾ ਵਜਨ ਸਵਾ ਮਣ ਤੀਕ ਹੁੰਦਾ ਹੈ, ਜ਼ਮੀਨ ਤਪਾਕੇ ਪਕਾਈ ਜਾਂਦੀ ਹੈ. ਇਸ ਨੂੰ ਗੁੜ ਨਾਲ ਚੋਪੜਕੇ ਪੀਰ ਅੱਗੇ ਅਰਪਦੇ ਹਨ. ਭਿਰਾਈ (ਸੁਲਤਾਨ ਦਾ ਪੁਜਾਰੀ) ਦਰੂਦ ਪੜ੍ਹਕੇ ਕੁਝ ਰੋਟੀ ਆਪ ਲੈ ਲੈਂਦਾ ਹੈ ਅਤੇ ਕੁਝ ਉਪਾਸਕਾਂ ਨੂੰ ਦੇ ਦਿੰਦਾ ਹੈ. ਸੁਲਤਾਨ ਦੀ ਕਬਰ ਨਗਾਹੇ ਪਿੰਡ (ਜਿਲਾ ਡੇਰਾਗਾਜੀਖਾਂ) ਵਿੱਚ ਹੈ, ਜੋ ਈਸਵੀ ਤੇਰਵੀਂ ਸਦੀ ਵਿੱਚ ਬਣੀ ਹੈ. ਇਸ ਥਾਂ ਸੁਲਤਾਨ ਦੀ ਇਸਤ੍ਰੀ ਬੀਬੀ ਬਾਈ ਦੀ ਕਬਰ ਭੀ ਹੈ. ਸੁਲਤਾਨ ਦੇ ਤਿੰਨ ਸੇਵਕਾਂ ਦੀ ਔਲਾਦ ਪੂਜਾ ਲੈਂਦੀ ਹੈ ਜੋ ੧੬੫੦ ਹਿੱਸਿਆਂ ਵਿੱਚ ਵੰਡੀਦੀ ਹੈ. ਨਗਾਹੇ ਤੋਂ ਦੂਜੇ ਦਰਜੇ ਸੁਲਤਾਨ ਦਾ ਪੀਰਖਾਨਾ ਧੌਂਕਲ ਪਿੰਡ ਵਿੱਚ (ਵਜੀਰਾਬਾਦ ਪਾਸ) ਹੈ. ਇਸ ਤੋਂ ਹੀ ਪੀਰ ਦਾ ਨਾਉਂ ਧੌਂਕਲੀਆ ਹੋ ਗਿਆ ਹੈ.
Source: Mahankosh

Shahmukhi : سُلطان

Parts Of Speech : noun, masculine

Meaning in English

king, emperor, ruler, sultan
Source: Punjabi Dictionary

SULTÁN

Meaning in English2

s. m, king, an emperor; the name of a celebrated Muhammadan pír who founded a sect.
Source:THE PANJABI DICTIONARY-Bhai Maya Singh