ਸ੍ਰਵਣ
sravana/sravana

Definition

ਸੰ. ਸ਼੍ਰਵਣ. ਸੰਗ੍ਯਾ- ਕੰਨ. "ਸ੍ਰਵਣ ਸੋਏ ਸੁਣਿ ਨਿੰਦ." (ਗਉ ਮਃ ੫) ੨. ਸੁਣਨਾ ੩. ਬਾਬਾ ਬੁੱਢਾ ਜੀ ਦਾ ਪੋਤਾ ਭਾਈ ਸ੍ਰਵਣ। ੪. ਅੰਧਕ ਰਿਖੀ ਦਾ ਪੁਤ੍ਰ "ਸਿੰਧੁ", ਜਿਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਜੰਗਲੀ ਜੀਵ ਸਮਝਕੇ ਮਾਰਿਆ ਸੀ. "ਤਿਸ ਕੋ ਪੁਤ੍ਰ ਨਾਮ ਕਹਿਂ ਸ੍ਰਵਣ। ਸ੍ਰਵਣ ਸੁਨ੍ਯੋ ਜਸ ਜਿਹ ਸਮ ਸ੍ਰਵਣ।।" (ਗੁਪ੍ਰਸੂ) ਭਾਈ ਭਾਨੇ ਦਾ ਪੁਤ੍ਰ ਸ੍ਰਵਣ, ਜਿਸ ਦਾ ਜਸ ਕੰਨੀ ਸੁਣਿਆ ਗਿਆ ਹੈ. ਸ੍ਰਵਣ ਰਿਖੀ (ਸਿੰਧੁ) ਜੇਹਾ। ੫. स्रवण ਚੁਇਣਾ. ਟਪਕਣਾ.
Source: Mahankosh