Definition
ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਤਸੀਲ ਮਾਨਸਾ, ਥਾਣਾ ਬੋਹਾ ਵਿੱਚ ਇੱਕ ਪਿੰਡ ਹੈ. ਇਸ ਪਿੰਡ ਤੋਂ ਉੱਤਰ ਦਿਸ਼ਾ ਵਸੋਂ ਦੇ ਨਾਲ ਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰਦ੍ਵਾਰਾ ਹੈ, ਜਿਸ ਨਾਲ ੪. ਘੁਮਾਉਂ ਜਮੀਨ ਪਿੰਡ ਵੱਲੋਂ ਹੈ. ਪੁਜਾਰੀ ਸਿੰਘ ਹੈ. ਰੇਲਵੇ ਸਟੇਸ਼ਨ ਬਰੇਟਾ ਤੋਂ ਪੱਛਮ ਦੋ ਮੀਲ ਕੱਚਾ ਰਸਤਾ ਹੈ.
Source: Mahankosh