ਅਤ੍ਰਿ
atri/atri

تعریف

ਸੰ. ਸੰਗ੍ਯਾ- ਬ੍ਰਹ੍‌ਮਾ ਦਾ ਮਾਨਸਪੁਤ੍ਰ ਇੱਕ ਰਿਖੀ, ਜਿਸ ਦੀ ਸਪ੍ਤ (ਸੱਤ) ਰਿੱਖੀਆਂ ਵਿੱਚ ਗਿਣਤੀ ਹੈ. ਇਸ ਦੀ ਇਸਤ੍ਰੀ ਦਾ ਨਾਉਂ ਅਨੁਸੂਯਾ ਹੈ. ਇਸ ਦੇ ਪੁਤ੍ਰ ਦੱਤਾਤ੍ਰੇਯ, ਦੁਰਵਾਸਾ ਅਤੇ ਸੋਮ ਲਿਖੇ ਹਨ. "ਪੁਨ ਭਏ ਅਤ੍ਰਿ ਰਿਖਿ ਮੁਨਿ ਮਹਾਨ। ਦਸਚਾਰਚਾਰ ਵਿਦਿ੍ਯਾਨਿਧਾਨ." (ਦੱਤਾਵ) ੨. ਦੇਖੋ, ਅਤ੍ਰੀ। ੩. ਸੰ. अतृ. ਵਿ- ਖਾਣ ਵਾਲਾ. ਭਕ੍ਸ਼੍‍ਕ.
ماخذ: انسائیکلوپیڈیا