ਅਮ੍ਰਿਤ
amrita/amrita

تعریف

ਸੰ. अमृत. ਸੰਗ੍ਯਾ- ਇੱਕ ਪੀਣ ਯੋਗ੍ਯ- ਪਦਾਰਥ, ਜਿਸ ਦੇ ਅਸਰ ਨਾਲ ਮੌਤ ਨਹੀਂ ਹੁੰਦੀ. ਸੁਧਾ. ਪੀਯੂਸ। ੨. ਦਸ਼ਮੇਸ਼ ਦਾ ਬਖ਼ਸ਼ਿਆ ਅਮ੍ਰਿਤਤਜਲ, ਜੋ ਸਿੰਘ ਸਜਣ ਵੇਲੇ ਛਕਾਇਆ ਜਾਂਦਾ ਹੈ. ਦੇਖੋ, ਅਮ੍ਰਿਤ ਸੰਸਕਾਰ। ੩. ਜਲ। ੪. ਘੀ। ੫. ਦੁੱਧ। ੬. ਧਨ। ੭. ਮੁਕਤਿ. ਮੋਕ੍ਸ਼੍‍। ੮. ਸੁਆਦਦਾਇਕ ਰਸ. "ਜਿਹ ਪ੍ਰਸਾਦਿ ਛਤੀਹ ਅਮ੍ਰਿਤ ਖਾਹਿ." (ਸੁਖਮਨੀ) ਦੇਖੋ, ਛਤੀਹ ਅਮ੍ਰਿਤ। ੯. ਦੇਵਤਾ। ੧੦. ਆਤਮਾ। ੧੧. ਪਾਰਾ। ੧੨. ਅਨਾਜ। ੧੩. ਰਸ ਦਾਇਕ ਭੋਜਨ। ੧੪. ਰੋਗਨਾਸ਼ਕ ਦਵਾ। ੧੫. ਵਿ- ਜ਼ਿੰਦਾ. ਜੋ ਮਰਿਆ ਨਹੀਂ। ੧੬. ਸੁੰਦਰ. ਪਿਆਰਾ.
ماخذ: انسائیکلوپیڈیا