ਕਾਮ
kaama/kāma

تعریف

ਸੰ. ਕਰ੍‍ਮ. ਸੰਗ੍ਯਾ- ਕੰਮ. ਕਾਰ੍‍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍‌ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ.
ماخذ: انسائیکلوپیڈیا

شاہ مکھی : کام

لفظ کا زمرہ : noun, masculine

انگریزی میں معنی

see ਕੰਮ , work; desire, passion, lust, aphrodisiac, sexual appetite, sexual instinct, libido, lecherousness, lechery, salaciousness, salacity
ماخذ: پنجابی لغت

KÁM

انگریزی میں معنی2

s. m, Desire, love, lust; the god of love:—kám dew, s. m. Lust, the god of lust, Cupid:—kám dhan, dhaiṉ, s. f. A fabulous cow, the possession of which secured its owner anything he might wish:—kám waṇt, waṇtí, s. m. f. A lustful person.
THE PANJABI DICTIONARY- بھائی مایہ سنگھ