ਗਰੁੜ
garurha/garurha

تعریف

ਸੰ. गरुड ਸੰਗ੍ਯਾ- ਵਿਨਤਾ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ, ਜੋ ਵਿਸਨੁ ਦਾ ਵਾਹਨ ਅਤੇ ਪੰਛੀਆਂ ਦਾ ਰਾਜਾ ਲਿਖਿਆ ਹੈ. ਇਸ ਦਾ ਅੱਧਾ ਧੜ ਪੰਛੀ ਦਾ ਅਤੇ ਉਪੱਰਲਾ ਭਾਗ ਮਨੁੱਖ ਦਾ ਹੈ. ਮਹਾਭਾਰਤ ਵਿੱਚ ਲਿਖਿਆ ਹੈ ਕਿ ਜਦ ਗਰੁੜ ਦੇਵਤਿਆਂ ਨੂੰ ਜਿੱਤਕੇ ਸੁਰਗ ਤੋਂ ਅਮ੍ਰਿਤ ਲੈ ਆਇਆ, ਤਦ ਵਿਸਨੁ ਨੇ ਰੀਝਕੇ ਆਖਿਆ ਕਿ ਵਰ ਮੰਗ. ਗਰੁੜ ਨੇ ਕਿਹਾ ਕਿ ਮੈਂ ਸਦਾ ਆਪ ਦੇ ਉੱਪਰ ਰਹਾਂ, ਵਿਸਨੁ ਨੇ ਇਹ ਬਾਤ ਮੰਨ ਲਈ, ਪਰ ਗਰੁੜ ਨੇ ਮਨ ਵਿੱਚ ਸੋਚਿਆ ਕਿ ਇਹ ਗੱਲ ਚੰਗੀ ਨਹੀਂ ਹੋਈ, ਕਿਉਂਕਿ ਅਜਿਹਾ ਹੋਣ ਤੋਂ ਵਿਸਨੁ ਦਾ ਅਪਮਾਨ ਹੈ. ਗਰੁੜ ਨੇ ਵਿਸਨੁ ਨੂੰ ਆਖਿਆ ਕਿ ਆਪ ਮੈਥੋਂ ਕੋਈ ਵਰ ਲੈ ਲਓ. ਵਿਸਨੁ ਨੇ ਆਖਿਆ ਕਿ ਤੂੰ ਮੇਰੀ ਸਵਾਰੀ ਬਣਜਾ. ਹੁਣ ਚਿੰਤਾ ਇਹ ਹੋਈ ਕਿ ਦੋਹਾਂ ਨੂੰ ਇੱਕ ਦੂਜੇ ਦੇ ਹੇਠ ਹੋਣ ਪਿਆ. ਅੰਤ ਨੂੰ ਵਡੀ ਵਿਚਾਰ ਪਿੱਛੋਂ ਇਹ ਫੈਸਲਾ ਹੋਇਆ ਕਿ ਗਰੁੜ ਵਿਸਨੁ ਦੀ ਧੁਜਾ ਉੱਪਰ ਰਹੇ, ਇਸ ਤੋਂ ਵਿਸਨੁ ਦਾ ਵਾਹਨ ਭੀ ਹੋ ਗਿਆ ਅਤੇ ਵਿਸਨੁ ਦੇ ਉੱਪਰ ਭੀ ਹੋਇਆ.#"ਗਰੁੜ ਚੜੇ ਆਏ ਗੋਪਾਲ." (ਭੈਰ ਨਾਮਦੇਵ) ੨. ਦੇਖੋ, ਗਰੁੜੁ.
ماخذ: انسائیکلوپیڈیا