ਚਕ੍ਰ
chakra/chakra

تعریف

ਸੰ. ਸੰਗ੍ਯਾ- ਚਕਵਾ. ਚਕ੍ਰਵਾਕ. ਸੁਰਖ਼ਾਬ। ੨. ਸਮੁਦਾਯ. ਗਰੋਹ। ੩. ਦੇਸ਼. ਮੰਡਲ. "ਚਕ੍ਰਪਤਿ ਆਗ੍ਯਾਵਰਤੀ." (ਸਲੋਹ) ੪. ਦਿਸ਼ਾ. ਤਰਫ. "ਚਤੁਰ ਚਕ੍ਰ ਵਰਤੀ." (ਜਾਪੁ) ੫. ਸੈਨਾ. ਫ਼ੌਜ. "ਭੇਦਕੈ ਅਰਿਚਕ੍ਰ." (ਸਲੋਹ) ੬. ਰਥ ਦਾ ਪਹੀਆ. "ਸ੍ਯੰਦਨ ਚਕ੍ਰ ਸਬਦ ਦਿਸਿ ਠੌਰ." (ਗੁਪ੍ਰਸੂ) ੭. ਦੰਦੇਦਾਰ ਗੋਲ ਸ਼ਸਤ੍ਰ, ਜੋ ਵੈਰੀ ਦਾ ਸਿਰ ਕੱਟਣ ਲਈ ਘੁਮਾਕੇ ਚਲਾਇਆ ਜਾਂਦਾ ਹੈ. "ਚਕ੍ਰ ਚਲਾਇ ਗਿਰਾਇ ਦਯੋ ਅਰਿ." (ਚੰਡੀ ੧) ੮. ਘੁਮਿਆਰ (ਕੁੰਭਕਾਰ) ਦਾ ਚੱਕ। ੯. ਆਗ੍ਯਾ. ਹੁਕੂਮਤ. "ਚਤੁਰ ਦਿਸ ਚਕ੍ਰ ਫਿਰੰ." (ਅਕਾਲ) ੧੦. ਰਾਜਾ ਦੇ ਨਿਕਟਵਰਤੀਆਂ ਦੀ ਮੰਡਲੀ। ੧੧. ਦੇਹ ਦੇ ਛੀ ਚਕ੍ਰ. ਦੇਖੋ, ਖਟਚਕ੍ਰ। ੧੨. ਜਲ ਦੀ ਭੌਰੀ. ਘੁੰਮਣਵਾਣੀ. "ਸ੍ਰੋਣਤ ਨੀਰ ਮੇ ਚਕ੍ਰ ਜ੍ਯੋਂ ਚਕ੍ਰ ਫਿਰੈ ਗਰਤਾ." (ਚੰਡੀ ੧) ੧੩. ਸਾਮਦ੍ਰਿਕ ਅਨੁਸਾਰ ਅੰਗੂਠੇ ਅਤੇ ਅੰਗੁਲੀਆਂ ਤੇ ਚਕ੍ਰ ਦੇ ਆਕਾਰ ਦੀ ਰੇਖਾ. "ਚਕ੍ਰ ਚਿਹਨ ਅਰੁ ਬਰਣ ਜਾਤਿ." (ਜਾਪੁ) ੧੪. ਵਾਮਮਾਰਗੀਆਂ ਦਾ ਭੈਰਵਚਕ੍ਰ, ਕਾਲੀਚਕ੍ਰ ਆਦਿਕ ਪੂਜਨ ਸਮੇਂ ਬਣਾਇਆ ਹੋਇਆ ਮੰਡਲ (ਦਾਇਰਾ). "ਚਕ੍ਰ ਬਣਾਇ ਕਰੈ ਪਾਖੰਡ." (ਭੈਰ ਮਃ ੫) ੧੫. ਪਾਖੰਡ. ਦੰਭ। ੧੬. ਚੰਦਨ ਨਾਲ ਸ਼ਰੀਰ ਪੁਰ ਕੀਤਾ ਵਿਸਨੁ ਦੇ ਚਕ੍ਰ ਦਾ ਚਿੰਨ੍ਹ. "ਕਰਿ ਇਸਨਾਨ ਤਨਿ ਚਕ੍ਰ ਬਣਾਏ." (ਪ੍ਰਭਾ ਅਃ ਮਃ ੫) "ਦੇਹੀ ਧੋਵੈ ਚਕ੍ਰ ਬਣਾਏ." (ਵਾਰ ਰਾਮ ੨. ਮਃ ੫) ੧੭. ਗ੍ਰਹਾਂ ਦੀ ਗਤਿ (ਗਰਦਿਸ਼). ਗ੍ਰਹਚਕ੍ਰ. ੧੮. ਵਲਗਣ. ਘੇਰਾ. Circle.
ماخذ: انسائیکلوپیڈیا