تعریف
ਸੰਗ੍ਯਾ- ਚਿੰਨ੍ਹ. ਨਿਸ਼ਾਨ। ੨. ਸੰ. ਸੰਗ੍ਯਾ- ਪੂਰਵ ਏਸ਼ੀਆ ਦਾ ਪ੍ਰਸਿੱਧ ਦੇਸ਼, ਜੋ ਭਾਰਤ ਦੇ ਉੱਤਰ ਹਿਮਾਲੇ ਤੋਂ ਪਰੇ ਹੈ. ਇਹ ਬਹੁਤ ਪੁਰਾਣਾ ਨਾਉਂ ਸੰਸਕ੍ਰਿਤ ਦੇ ਗ੍ਰੰਥਾਂ ਵਿੱਚ ਦੇਖਿਆ ਜਾਂਦਾ ਹੈ. ਚੀਨਰਾਜ ਦਾ ਵਿਸ੍ਤਾਰ ੫੪੪੫੯੮੦ ਵਰਗ ਮੀਲ ਹੈ, ਅਤੇ ਜਨਸੰਖ੍ਯਾ- (ਆਬਾਦੀ) ੪੩੬੦੯੧੯੫੩ ਹੈ. ਚੀਨ ੧੮. ਵਡੇ ਇਲਾਕਿਆਂ ਵਿੱਚ ਵੰਡਿਆ ਹੋਇਆ ਹੈ. ਵਿਸ਼ੇਸ ਕਰਕੇ ਚੀਨੀ ਲੋਕ ਬੁੱਧਮਤ ਦੇ ਹਨ. ਰਾਜਧਾਨੀ ਦਾ ਨਾਉਂ ਪੇਕਿਨ (Pekin) ਹੈ. "ਚੀਨ ਮਚੀਨ ਕੇ ਸੀਸ ਨ੍ਯਾਵੈਂ." (ਅਕਾਲ) ਦੇਖੋ, ਚੀਨੀ ਯਾਤ੍ਰੀ। ੩. ਚੀਣਾ ਅੰਨ। ੪. ਤਾਗਾ. ਸੂਤ। ੫. ਝੰਡੀ. ਧੁਜਾ। ੬. ਇੱਕ ਪ੍ਰਕਾਰ ਦਾ ਕਮਾਦ, ਜਿਸ ਦਾ ਚਣ ਨਾਉਂ ਪ੍ਰਸਿੱਧ ਹੈ। ੭. ਚੀਨ ਦੇਸ਼ ਦਾ ਨਿਵਾਸੀ। ੮. ਚੀਨ ਦੇਸ਼ ਦਾ ਵਸਤ੍ਰ। ੯. ਚੀਨਨਾ ਕ੍ਰਿਯਾ ਦਾ ਅਮਰ. ਦੇਖ! ਪਛਾਣ!
ماخذ: انسائیکلوپیڈیا