ਤਾਰਾ
taaraa/tārā

تعریف

ਸੰ. ਸੰਗ੍ਯਾ- ਨਕ੍ਸ਼੍‍ਤ੍ਰ. ਸਿਤਾਰਾ. "ਜਿਮਿ ਤਾਰਾ ਗਣ ਮੇ ਸਸਿ ਰਾਜੈ." (ਗੁਪ੍ਰਸੂ) ੨. ਵ੍ਰਿਹਸਪਤਿ ਦੀ ਇਸਤ੍ਰੀ, ਜਿਸ ਨੂੰ ਚੰਦ੍ਰਮਾ ਖੋਹਕੇ ਲੈਗਿਆ ਸੀ ਅਤੇ ਉਸ ਵਿੱਚੋਂ ਬੁਧ ਪੁਤ੍ਰ ਪੈਦਾ ਕੀਤਾ। ੩. ਬਾਲੀ ਦੀ ਇਸਤ੍ਰੀ ਜੋ ਸੁਖੇਣ (ਸੁਸੇਣ) ਦੀ ਪੁਤ੍ਰੀ ਸੀ. ਇਸ ਦਾ ਪੁਨਰਵਿਵਾਹ ਸੁਗ੍ਰੀਵ ਨਾਲ ਹੋਇਆ। ੪. ਜਿੰਦਾ (ਜੰਦ੍ਰਾ). ਦੇਖੋ, ਤਾਲਾ. "ਤਾਰਾ ਰਿਦੈ ਉਪਦੇਸ਼ ਦੈ ਖੋਲਤ." (ਗੁਪ੍ਰਸੂ) ੫. ਸਿੱਖ ਇਤਿਹਾਸ ਵਿੱਚ ਔਰੰਗਜ਼ੇਬ ਦੇ ਪੁਤ੍ਰ ਆ਼ਜਮਸ਼ਾਹ ਦਾ ਨਾਮ ਤਾਰਾ ਅਤੇ ਤਾਰਾਆਜਮ ਆਇਆ ਹੈ। ੬. ਤਾਰਨ ਵਾਲਾ. ਤਾਰਕ. ਮਲਾਹ. "ਹਰਿ ਆਪੇ ਬੇੜੀ ਤੁਲਹਾ ਤਾਰਾ." (ਗਉ ਮਃ ੪) ੭. ਉਤਾਰਾ (ਉਤਾਰਿਆ) ਦਾ ਸੰਖੇਪ. "ਗੁਰਮੁਖਿ ਭਾਰ ਅਥਰਬਣ ਤਾਰਾ." (ਭਾਗੁ) ੮. ਤਾਰਿਆ. ਪਾਰ ਕੀਤਾ. "ਤਾਰਾ ਭਵੋਦਧਿ ਤੇਜਨ ਕੋ ਗਨ." (ਗੁਪ੍ਰਸੂ) ੯. ਅੱਖ ਦੀ ਪੁਤਲੀ. ਧੀਰੀ. "ਤਾਰਾ ਵਿਲੋਚਨ ਸੋਚਨ ਮੋਚਨ." (ਗੁਪ੍ਰਸੂ) ੧੦. ਸਿਤਾਰੇ ਦੀ ਸ਼ਕਲ ਦਾ ਇਸਤ੍ਰੀਆਂ ਦਾ ਇੱਕ ਭੂਖਣ। ੧੧. ਭਾਈ ਬਹਿਲੋ ਕੇ ਗੁਰਦਾਸ ਦਾ ਛੋਟਾ ਭਾਈ, ਜੋ ਧਨੁਖਵਿਦ੍ਯਾ ਵਿੱਚ ਵਡਾ ਨਿਪੁਣ ਸੀ. ਇਹ ਰਾਮਰਾਇ ਜੀ ਦੀ ਸੇਵਾ ਵਿੱਚ ਰਿਹਾ ਕਰਦਾ ਸੀ. "ਭਾਈ ਬਹਿਲੋ ਕੇ ਗੁਰਦਾਸ। ਅਰੁ ਦੂਸਰ ਤਾਰਾ ਪਿਖ ਪਾਸ." (ਗੁਪ੍ਰਸੂ) ਦੇਖੋ, ਤਾਰਾ ਸ਼ਬਦ ਦੇ#ਉਦਾਹਰਣ-#ਤਾਰਾ ਬਿਲੋਚਨ ਸੋਚਨ ਮੋਚਨ#ਦੇਖ ਬਿਸੇਖ ਬਿਸੈ ਬਿਸ ਤਾਰਾ,#ਤਾਰਾ ਭਵੋਦਧਿ ਤੇ ਜਨ ਕੋ ਗਨ#ਕੀਰਤਿ ਸੇਤ ਕਰੀ ਬਿਸਤਾਰਾ,#ਤਾਰਾ ਮਲੇਛਨ ਕੇ ਮਤ ਕੋ ਉਦਤੇ#ਦਿਨਨਾਥ ਜਥਾ ਨਿਸਿ ਤਾਰਾ,#ਤਾਰਾ ਰਿਦੈ ਉਪਦੇਸ਼ ਦੈ ਖੋਲਤ#ਸ੍ਰੀ ਹਰਿਰਾਇ ਕਰੇ ਨਿਸਤਾਰਾ. (ਗੁਪ੍ਰਸੂ)
ماخذ: انسائیکلوپیڈیا

شاہ مکھی : تارہ

لفظ کا زمرہ : noun, masculine

انگریزی میں معنی

star
ماخذ: پنجابی لغت

TÁRÁ

انگریزی میں معنی2

s. m. (M.), ) A swimmer:—tárá mírá, s. m. The Brassica eruca, Sinapis eruca, Nat. Ord. Cruciferæ less pungent but more oily than mustard, is a food, but is used chiefly for making oil; i. q. Assú:—tárá pashání, s. m. (M.) A small white star or blaze on the forehead of a horse reckoned very bad, if the horse has a white face it is good:—tárá hamesh daryá dí maut mardá hai, The swimmer always dies of drowning.—Prov.
THE PANJABI DICTIONARY- بھائی مایہ سنگھ