ਦਾਨ
thaana/dhāna

تعریف

ਸੰ. ਸੰਗ੍ਯਾ- ਦੇਣ ਦਾ ਕਰਮ. ਖ਼ੈਰਾਤ. "ਦਾਨ ਦਾਤਾਰਾ ਅਪਰ ਅਪਾਰਾ." (ਰਾਮ ਛੰਤ ਮਃ ੫) "ਘਰਿ ਘਰਿ ਫਿਰਹਿ ਤੂੰ ਮੂੜੇ! ਦਦੈ ਦਾਨ ਨ ਤੁਧੁ ਲਇਆ." (ਆਸਾ ਪਟੀ ਮਃ ੩) ਦਾਨ ਕਰਨ ਦਾ ਗੁਣ ਤੈਂ ਅੰਗੀਕਾਰ ਨਹੀਂ ਕੀਤਾ। ੨. ਉਹ ਵਸਤੁ ਜੋ ਦਾਨ ਵਿੱਚ ਦਿੱਤੀ ਜਾਵੇ। ੩. ਮਹ਼ਿਸੂਲ. ਕਰ. ਟੈਕਸ. "ਰਾਜਾ ਮੰਗੈ ਦਾਨ." (ਆਸਾ ਅਃ ਮਃ ੧) ੪. ਹਾਥੀ ਦਾ ਟਪਕਦਾ ਹੋਇਆ ਮਦ. "ਦਾਨ ਗਜਗੰਡ ਮਹਿ ਸੋਭਤ ਅਪਾਰ ਹੈ." (ਨਾਪ੍ਰ) ੫. ਯਗ੍ਯ. "ਸਹੰਸਰ ਦਾਨ ਦੇ ਇੰਦ੍ਰ ਰੋਆਇਆ." (ਵਾਰ ਰਾਮ ੧. ਮਃ ੧) ੬. ਰਾਜਨੀਤਿ ਦਾ ਇੱਕ ਅੰਗ. ਕੁਝ ਦੇਕੇ ਵੈਰੀ ਨੂੰ ਵਸ਼ ਕਰਨ ਦਾ ਉਪਾਉ। ੭. ਫ਼ਾ. [دانہ] ਦਾਨਹ (ਦਾਣਾ) ਦਾ ਸੰਖੇਪ. ਕਣ. ਅੰਨ ਦਾ ਬੀਜ। ੮. ਦਾਨਿਸਤਨ ਮਸਦਰ ਤੋਂ ਅਮਰ ਹ਼ਾਜਿਰ ਦਾ ਸੀਗ਼ਾ. ਵਿ- ਜਾਣਨ ਵਾਲਾ।. ੯. ਫ਼ਾ. [دان] ਪ੍ਰਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਰੱਖਣ ਵਾਲਾ, ਵਾਨ ਆਦਿ ਅਰਥ ਦਿੰਦਾ ਹੈ, ਜਿਵੇਂ- ਕ਼ਲਮਦਾਨ. ਜੁਜ਼ਦਾਨ, ਆਤਿਸ਼ਦਾਨ ਆਦਿ.
ماخذ: انسائیکلوپیڈیا

شاہ مکھی : دان

لفظ کا زمرہ : noun, masculine

انگریزی میں معنی

alms, charity, largess, free gift or grant, donation, bounty, munificence; generosity
ماخذ: پنجابی لغت