ਦੁਰਗਾ
thuragaa/dhuragā

تعریف

ਦੁਰ੍‍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍‍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ.
ماخذ: انسائیکلوپیڈیا

DURAGÁ

انگریزی میں معنی2

s. m, ee Doglá.
THE PANJABI DICTIONARY- بھائی مایہ سنگھ