تعریف
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ.
ماخذ: انسائیکلوپیڈیا