ਨੇਤ੍ਰ
naytra/nētra

تعریف

ਸੰਗ੍ਯਾ- ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍‌ਰ. "ਨੇਤ੍ਰ ਪੁਨੀਤ ਪੇਖਤ ਹੀ ਦਰਸ." (ਗਉ ਮਃ ੫) ੨. ਮਧਾਣੀ ਨੂੰ ਲਪੇਟੀ ਰੱਸੀ। ੩. ਬਿਰਛ ਦੀ ਜੜ। ੪. ਨਾੜੀ. ਰਗ। ੫. ਰਬ। ੬. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ.
ماخذ: انسائیکلوپیڈیا