تعریف
ਸੰ. भर्तृहरि- ਭਿਰ੍ਤ੍ਹ੍ਹਹਰਿ. ਧਾਰਾ ਨਗਰੀ ਦਾ ਰਾਜਾ, ਮਹਾਰਾਜਾ ਵਿਕ੍ਰਮਾਦਿਤ੍ਯ ਉੱਜਯਨਪਤਿ ਦਾ ਭਾਈ, ਜੋ ਸੰਸਕ੍ਰਿਤ ਦਾ ਮਹਾਨ ਪੰਡਿਤ ਸੀ.¹ ਇਹ ਆਪਣੀ ਇਸਤ੍ਰੀ ਦਾ ਵ੍ਯਭਿਚਾਰ ਦੇਖਕੇ ਅਜਿਹਾ ਉਪਰਾਮ ਹੋਇਆ ਕਿ ਰਾਜ ਤਿਆਗਕੇ ਯੋਗੀ ਬਣਗਿਆ. ਇਸ ਦੇ ਰਚੇ ਸ਼੍ਰਿੰਗਾਰਸ਼ਤਕ, ਨੀਤਿਸ਼ਤਕ ਅਤੇ ਵੈਰਾਗ੍ਯਸ਼ਤਕ ਮਨੋਹਰ ਗ੍ਰੰਥ ਹਨ. "ਧਾਰਾ ਨਗਰੀ ਕੋ ਰਹੈ ਭਰਥਰਿ ਰਾਵ ਸੁਜਾਨ." (ਚਰਿਤ੍ਰ ੨੦੯) ੨. ਇੱਕ ਯੋਗੀ, ਜਿਸ ਦੀ ਗੁਰੂ ਨਾਨਕਦੇਵ ਨਾਲ ਚਰਚਾ ਹੋਈ. "ਕਹੁ ਨਾਨਕ ਸੁਣਿ ਭਰਥਰਿ ਜੋਗੀ." (ਆਸਾ ਮਃ ੧)
ماخذ: انسائیکلوپیڈیا