ਮਾਨ
maana/māna

تعریف

ਸੰ. मान. ਧਾ- ਗ੍ਯਾਨਪ੍ਰਾਪਤਿ ਦੀ ਇੱਛਾ ਕਰਨਾ, ਆਦਰ ਕਰਨਾ, ਵਿਚਾਰਨਾ, ਤੋਲਣਾ, ਮਿਣਨਾ। ੨. ਸੰਗ੍ਯਾ- ਅਭਿਮਾਨ. ਗਰੂਰ. "ਸਾਧੋ! ਮਨ ਕਾ ਮਾਨ ਤਿਆਗੋ." (ਗਉ ਮਃ ੯) ੩. ਆਦਰ. "ਰਾਜਸਭਾ ਮੇ ਪਾਯੋ ਮਾਨ." (ਗੁਪ੍ਰਸੂ) ੪. ਰੋਸਾ. ਰੰਜ. "ਰਾਜੰ ਤ ਮਾਨੰ." (ਸਹਸ ਮਃ ੫) ਜੇ ਰਾਜ ਹੈ, ਤਦ ਉਸ ਦੇ ਸਾਥ ਹੀ ਉਸ ਦੇ ਨਾਸ਼ ਤੋਂ ਮਨ ਦਾ ਗਿਰਾਉ ਹੈ। ੫. ਪ੍ਰਮਾਣ. ਵਜ਼ਨ. ਤੋਲ. ਮਿਣਤੀ. * ਮਾਪ. ਦੇਖੋ, ਤੋਲ ਅਤੇ ਮਿਣਤੀ। ੬. ਘਰ. ਮੰਦਿਰ. "ਬਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੭. ਮਾਨਸਰ ਦਾ ਸੰਖੇਪ. "ਮਾਨ ਤਾਲ ਨਿਧਿਛੀਰ ਕਿਨਾਰਾ." (ਗੁਵਿ ੧੦) ੮. ਮਾਂਧਾਤਾ ਦਾ ਸੰਖੇਪ. "ਸੁਭ ਮਾਨ ਮਹੀਪਤਿ ਛੇਤ੍ਰਹਿ" ਦੈ." (ਮਾਂਧਾਤਾ) ੯. ਜੱਟਾਂ ਦਾ ਇੱਕ ਪ੍ਰਸਿੱਧ ਗੋਤ. ਹੁਸ਼ਿਆਰਪੁਰ ਦੇ ਜਿਲੇ ਮਾਨਾਂ ਦਾ ਬਾਰ੍ਹਾ (ਬਾਰਾਂ ਪਿੱਡਾਂ ਦਾ ਸਮੁਦਾਯ) ਹੈ। ੧੦. ਦੇਖੋ, ਮਾਨੁ। ੧੧. ਦੇਖੋ, ਮਾਨਸਿੰਘ ੨। ੧੨. ਸੰ. ਵਿ- ਮਾਨ੍ਯ. ਪੂਜਯ. "ਸਰਵਮਾਨ ਤ੍ਰਿਮਾਨ ਦੇਵ." (ਜਾਪੁ) ੧੩. ਮੰਨਿਆ ਹੋਇਆ. ਸ਼੍ਰੱਧਾਵਾਨ. "ਮਿਲਿ ਸਤਿਗੁਰੁ ਮਨੂਆ ਮਾਨ ਜੀਉ." (ਆਸਾ ਛੰਤ ਮਃ ੪) ੧੪. ਫ਼ਾ. [مان] ਸ੍ਵਾਮੀ. ਸਰਦਾਰ। ੧੫. ਕੁਟੰਬ. ਪਰਿਵਾਰ। ੧੬. ਘਰ ਦਾ ਸਾਮਾਨ। ੧੭. ਸਰਵਅਸੀਂ. ਹਮ.
ماخذ: انسائیکلوپیڈیا

شاہ مکھی : مان

لفظ کا زمرہ : noun, masculine

انگریزی میں معنی

same as ਮਾਣ ; measure, standard
ماخذ: پنجابی لغت