ਮੂਰਤਿ
moorati/mūrati

تعریف

ਸੰ. मूर्ति. ਮੂਰ੍‌ਤਿ. ਸੰਗ੍ਯਾ- ਦੇਹ. ਸ਼ਰੀਰ. "ਮੂਰਤਿ ਪੰਚ ਪ੍ਰਮਾਣ ਪੁਰਖ." (ਸਵੈਯੇ ਮਃ ੫. ਕੇ) ੨. ਆਕਾਰ. ਸ਼ਕਲ। ੩. ਪ੍ਰਤਿਮਾ. ਤਸਵੀਰ. "ਨਾਨਕ ਮੂਰਤਿਚਿਤ੍ਰ ਜਿਉ ਛਾਡਤਿ ਨਾਹਨ ਭੀਤ." (ਸਃ ਮਃ ੯) ੪. ਸਖ਼ਤੀ. ਕਠੋਰਤਾ। ੫. ਨਮੂਨਾ. ਉਦਾਹਰਣ. ਮਿਸਾਲ. "ਤਾਂ ਨਾਨਕ ਕਹੀਐ. ਮੂਰਤਿ." (ਮਃ ੨. ਵਾਰ ਸਾਰ) ੬. ਹਸ੍ਤਿ. ਹੋਂਦ. ਭਾਵ. ਸੱਤਾ. "ਅਕਾਲਮੂਰਤਿ" (ਜਪੁ) "ਕਹੁ ਕਬੀਰੁ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ." (ਸਾਰ ਕਬੀਰ)
ماخذ: انسائیکلوپیڈیا