تعریف
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ.
ماخذ: انسائیکلوپیڈیا