تعریف
ਸੰਗ੍ਯਾ- ਰਾਜਪੁਤ੍ਰ. ਰਾਜਕੁਮਾਰ। ੨. ਇੱਕ ਪ੍ਰਸਿੱਧ ਕ੍ਸ਼੍ਤ੍ਰਿਯ (ਛਤ੍ਰੀ) ਜਾਤਿ, ਜੋ ਤਿੰਨ ਕਲਾਂ ਵਿੱਚ ਵੰਡੀ ਹੋਈ ਹੈ.#(ੳ) ਸੂਰਜ ਕੁਲ, ਜਿਸ ਵਿੱਚ ਰਾਮਚੰਦ੍ਰ ਜੀ ਹੋਏ.#(ਅ) ਚੰਦ੍ਰਵੰਸ਼, ਜਿਸ ਵਿੱਚ ਕ੍ਰਿਸਨ ਜੀ ਜਨਮੇ.#(ੲ) ਅਗਨਿਕੁਲ. ਇਸ ਵੰਸ਼ ਦੀ ਕਥਾ ਇਉਂ ਹੈ ਕਿ ਆਬੂ (ਅਬੁਦ) ਪਹਾੜ ਤੇ ਰਿਖੀਆਂ ਨੇ ਯਗ੍ਯ ਕੀਤਾ, ਜਿਸ ਦੇ ਹਵਨਕੁੰਡ ਤੋਂ ਚਾਰ ਤੇਜਸ੍ਵੀ ਵੀਰ, (ਪਰਮਾਰ, ਚੌਹਾਨ, ਸੋਲੰਕੀ ਅਤੇ ਪਰਿਹਾਰ) ਉਤਪੰਨ ਹੋਏ. ਇਨ੍ਹਾਂ ਚਾਰ ਪੁਰੁਸਾਂ ਤੋਂ ਜੋ ਵੰਸ਼ ਚੱਲਿਆ, ਉਪ ਅਗਨਿਕੁਲ ਪ੍ਰਸਿੱਧ ਹੋਇਆ.
ماخذ: انسائیکلوپیڈیا