ਰਾਜਾ
raajaa/rājā

تعریف

ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍‍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)
ماخذ: انسائیکلوپیڈیا

شاہ مکھی : راجا

لفظ کا زمرہ : noun, masculine

انگریزی میں معنی

king, ruler, sovereign, rajah, monarch; informal. barber
ماخذ: پنجابی لغت

RÁJÁ

انگریزی میں معنی2

s. m, king; met. a generous man; a barber:—ráje de ghar motíáṇ dá kál. The house of a king and a famine of pearls:—rájá ráj kare, parjá sukhí base. The king rules, and the subject lives happy.—Prov.
THE PANJABI DICTIONARY- بھائی مایہ سنگھ