ਰੁਦ੍ਰ
ruthra/rudhra

تعریف

ਸੰ. ਸੰਗ੍ਯਾ- ਰੋਣ ਵਾਲਾ, ਸ਼ਿਵ. ਦੇਖੋ, ਰੁਦ ਧਾ ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਬ੍ਰਹਮਾ ਨੇ ਇੱਛਾ ਕੀਤੀ ਕਿ ਮੇਰੇ ਪੁਤ੍ਰ ਹੋਵੇ, ਝਟ ਉਸ ਦੇ ਮੱਥੇ ਵਿਚੋਂ ਬਾਲਕ ਪੈਦਾ ਹੋ ਗਿਆ, ਜੋ ਜੰਮਦਾ ਹੀ ਰੋਣ ਲੱਗਾ. ਬ੍ਰਹਮਾ ਨੇ ਉਸ ਦਾ ਨਾਮ ਰੁਦ੍ਰ (ਰੋਂਦੂ) ਰੱਖਿਆ. ਇਸ ਪੁਰ ਭੀ ਸੱਤ ਵਾਰ ਰੋਕੇ ਰੁਦ੍ਰ ਨੇ ਆਖਿਆ ਕਿ ਮੇਰੇ ਹੋਰ ਨਾਮ ਥਾਪੋ, ਤਦ ਬ੍ਰਹਮਾ ਨੇ ਉਸ ਦੇ ਭਵ, ਸ਼ਰਵ, ਈਸ਼ਾਨ, ਪਸ਼ੁਪਤਿ, ਭੀਮ, ਉਗ੍ਰ ਅਤੇ ਮਹਾਦੇਵ ਇਹ ਸੱਤ ਨਾਮ ਰੱਖੇ. "ਬ੍ਰਹਮਾ ਬਿਸਨ ਰੁਦ੍ਰ ਤਿਸ ਕੀ ਸੇਵਾ." (ਮਾਰੂ ਸੋਲਹੇ ਮਃ ੩)#ਪੁਰਾਣਾਂ ਵਿੱਚ ਰੁਦ੍ਰ ੧੧. ਇਹ ਭੀ ਲਿਖੇ ਹਨ- ਅਜ, ਏਕਪਾਦ, ਅਹਿਵ੍ਰਧਨ, ਪਿਨਾਕੀ, ਅਪਰਾਜਿਤ, ਤ੍ਰ੍ਯੰਬਕ, ਮਹੇਸ਼੍ਵਰ, ਵ੍ਰਿਸਾਕਪੀ, ਸੰਭੂ, ਹਰਣ ਅਤੇ ਈਸ਼੍ਵਰ.#ਗਰੁੜਪੁਰਾਣ ਵਿੱਚ ਨਾਮ ਇਹ ਹਨ- ਅਜੈਕਪਾਦ, ਅਹਿਵ੍ਰਧਨ (अहिवध्न) ਤ੍ਵਸ੍ਟਾ, ਵਿਸ਼੍ਵਰੂਪਹਰ, ਬਹੁਰੂਪ, ਤ੍ਰ੍ਯੰਬਕ, ਅਪਰਾਜਿਤ, ਵ੍ਰਿਸਾਕਪਿ, ਸੰਭੁ, ਕਪਰਦੀ ਅਤੇ ਰੈਵਤ. ਵ੍ਰਿਹਦਾਰਣ੍ਯਕ ਉਪਨਿਸਦ ਵਿੱਚ ਦਸ਼ ਪ੍ਰਾਣ ਅਤੇ ਅੰਤਹਕਰਣ ਨੂੰ ਗਿਆਰਾਂ ਰੁਦ੍ਰ ਲਿਖਿਆ ਹੈ। ੨. ਗਿਆਰਾਂ ਸੰਖ੍ਯਾ ਬੋਧਕ, ਕਿਉਂਕਿ ਰੁਦ੍ਰ ੧੧. ਲਿਖੇ ਹਨ। ੩. ਵਿ- ਭਯਾਨਕ ਡਰਾਉਣਾ. "ਤਿਨ ਤਰਿਓ ਸਮੁਦ੍ਰ ਰੁਦ੍ਰ ਖਿਨ ਇਕ ਮਹਿ." (ਸਵੈਯੇ ਮਃ ੪. ਕੇ)
ماخذ: انسائیکلوپیڈیا