تعریف
ਸੰ. ਵਿ- ਸੁੰਦਰ. ਮਨੋਹਰ. "ਧੁਨਿਤ ਲਲਿਤ." (ਭੈਰ ਪੜਤਾਲ ਮਃ ੫) ੨. ਚਾਹਿਆ ਹੋਇਆ. ਲੋੜੀਂਦਾ। ੩. ਸੰਗ੍ਯਾ- ਕਾਵ੍ਯ ਅਨੁਸਾਰ ਇੱਕ ਹਾਵ- "ਬੋਲਨ ਹਸਨ ਬਿਲੋਕਬੋ ਚਲਨ ਮਨੋਹਰ ਰੂਪ। ਜੈਸੇ ਤੈਸੇ ਬਰਨਿਯੇ ਲਲਿਤ ਹਾਵ ਅਨੁਰੂਪ॥" (ਰਸਿਕਪ੍ਰਿਯਾ) ੪. ਭੈਰਵ ਠਾਟ ਦਾ ਇੱਕ ਸਾੜਵ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮੱਧਮ ਅਤੇ ਧੈਵਤ ਦੀ ਸੰਗਤਿ ਰਹਿਂਦੀ ਹੈ. ਮੱਧਮ ਵਾਦੀ ਅਤੇ ਸੜਜ ਸੰਵਾਦੀ ਹੈ. ਕੰਪ ਸਾਥ ਤੀਵ੍ਰ ਮੱਧਮ ਭੀ ਲਗ ਜਾਂਦਾ ਹੈ. ਸੜਜ ਗਾਂਧਾਰ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ ਅਤੇ ਮੱਧਮ ਤੀਵ੍ਰ ਹੈ. ਗਾਉਣ ਦਾ ਵੇਲਾ ਤੜਕੇ ਤੋਂ ਪਹਿਰ ਦਿਨ ਚੜ੍ਹੇ ਤੀਕ ਹੈ.#ਆਰੋਹੀ- ਨ ਰਾ ਗ ਮ ਮੀ ਮ ਗ ਮੀ ਧਾ ਸ.#ਅਵਰੋਹੀ- ਗ ਨ ਧਾ ਮੀ ਧਾ ਮੀ ਮ ਮ ਗ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਲਲਿਤ ਨੂੰ ਸੂਹੀ ਨਾਲ ਮਿਲਾਕੇ ਲਿਖਿਆ ਹੈ।#੫. ਇੱਕ ਅਰਥਾਲੰਕਾਰ. ਜੋ ਬਾਤ ਕਹਿਣੀ ਹੈ, ਉਸ ਦੇ ਥਾਂ ਉਸ ਦਾ ਪ੍ਰਤਿਬਿੰਬ ਵਰਣਨ ਕਰੀਯੇ, ਅਰਥਾਤ ਕਹਿਣ ਯੋਗ੍ਯ ਬਾਤ ਦੀ ਝਲਕ. ਵਾਕਰਚਨਾ ਵਿੱਚ ਪਾਈ ਜਾਵੇ, ਇਹ "ਲਲਿਤ" ਅਲੰਕਾਰ ਹੈ.#ਕਹਿਯੇ ਕਛੁ ਪ੍ਰਤਿਬਿੰਬ ਸੋ, ਤਾਸੁ ਬਨਾਯ ਸੁ ਧੀਰ,#ਅਲੰਕਾਰ ਵਰਣੈ ਤਹਾਂ, ਲਲਿਤ ਸੁਮਤਿ ਗੰਭੀਰ.#(ਰਾਮਚੰਦ੍ਰ ਭੂਸਣ)#ਉਦਾਹਰਣ-#ਬੀਉ ਬੀਜਿ ਪਤਿ ਲੈਗਏ, ਅਬ ਕਿਉ ਉਗਵੈ ਦਾਲਿ? (ਵਾਰ ਆਸਾ) ੬. ਦੇਖੋ, ਸਵੈਯੇ ਦਾ ਰੂਪ ੮.
ماخذ: انسائیکلوپیڈیا
شاہ مکھی : للِت
انگریزی میں معنی
handsome, beautiful, fine, delicate; light
ماخذ: پنجابی لغت