تعریف
ਸੰ. ਸੰਗ੍ਯਾ- ਗਿਆਨ. ਇ਼ਲਮ. ਦੇਖੋ, ਵਿਦ੍ਰ ਧਾ. "ਵੇਦ ਨ ਜਾਣੈ ਵੇਦੁ ਕਿਹੁ." (ਭਾਗੁ) ੨. ਹਿੰਦੂਧਰਮ ਦੇ ਗਿਆਨਦਾਤਾ ਮੁੱਖ ਗ੍ਰੰਥ, ਜਿਨ੍ਹਾਂ ਦੀ ਗਿਣਤੀ ਪਹਿਲਾਂ ਤਿੰਨ ਸੀ ਅਤੇ ਪਿੱਛੋਂ ਅਥਰਵ ਮਿਲਾਕੇ ਚਾਰ ਕੀਤੀ ਗਈ. ਪੂਰਵ ਕਾਲ ਵਿੱਚ ਇਹ ਲਿਖਤ ਅੰਦਰ ਨਹੀਂ ਆਏ, ਇੱਕ ਦੂਜੇ ਤੋਂ ਸੁਣਕੇ ਵੇਦ ਕੰਠ ਕੀਤਾ ਜਾਂਦਾ ਸੀ, ਇਸੇ ਕਾਰਣ "ਸ੍ਰੁਤਿ" ਸੰਗ੍ਯਾ ਹੋਈ, ਅਰ ਵੇਦ ਕੰਠ ਕਰਨ ਵਾਲਾ "ਸ਼੍ਰੋਤ੍ਰਿਯ" ਪ੍ਰਸਿੱਧ ਹੋਇਆ.#ਵੇਦ ਕਿਸੇ ਇੱਕ ਦੇ ਰਚੇ ਹੋਏ ਨਹੀਂ, ਇਨ੍ਹਾਂ ਵਿੱਚ ਵਸ਼ਿਸ੍ਟ, ਵਿਸ਼੍ਵਾਮਿਤ੍ਰ, ਭਰਦ੍ਵਾਜ ਆਦਿ ਅਨੇਕ ਰਿਖੀਆਂ ਦੇ ਬਣਾਏ ਹੋਏ ਮੰਤ੍ਰ ਹਨ, ਜਿਨ੍ਹਾਂ ਵਿੱਚ ਸੂਰਯ, ਅਗਨਿ, ਵਾਯੁ, ਇੰਦ੍ਰ ਆਦਿ ਦੇਵਤਿਆਂ ਦੀ ਮਹਿਮਾ ਹੈ. ਅਨੇਕ ਗ੍ਰੰਥਾਂ ਵਿੱਚ ਵੇਦਾਂ ਨੂੰ ਈਸ਼੍ਹਰ ਦੇ ਸ੍ਵਾਸ ਲਿਖਿਆ ਹੈ. ਮਨੁ ਨੇ ਅਗਨਿ ਵਾਯੁ ਅਤੇ ਸੂਰਯ ਤੋ, ਵੇਦਾਂ ਦਾ ਪ੍ਰਾਪਤ ਹੋਣਾ ਦੱਸਿਆ ਹੈ.¹#ਸਭ ਤੋਂ ਪੁਰਾਣਾ ਰਿਗਵੇਦ ਹੈ. ਰਿਚ੍ ਨਾਮ ਉਸਤਤਿ ਦਾ ਹੈ. ਇਸੇ ਧਾਤੁ ਤੋਂ ਰਿਗ ਸ਼ਬਦ ਬਣਿਆ ਹੈ. ਜਿਸ ਵਿੱਚ ਦੇਵਤਿਆਂ ਦੀ ਉਸਤਤਿ ਹੋਵੇ ਸੋ ਰਗਿਵੇਦ ਹੈ. ਇਸ ਵੇਦ ਦੇ ਦਸ਼ ਮੰਡਲ, ੧੦੨੮ ਸੂਕ੍ਤ ਅਤੇ ੧੫੩੮੨੬ ਸ਼ਬਦ ਹਨ.#ਯਜ੍ ਧਾਤੁ ਦਾ ਅਰਥ ਹੈ ਯਗ੍ਯ ਕਰਨਾ. ਪੂਜਨ ਕਰਨਾ, ਸੋ ਜਿਸ ਵਿੱਚ ਬਲਿਦਾਨ ਅਤੇ ਜੱਗ ਹੋਮ ਦਾ ਵਰਣਨ ਹੈ, ਉਹ ਯਜੁਰਵੇਦ ਹੈ. ਇਸ ਵੇਦ ਦੀਆਂ ਦੋ ਸੰਹਿਤਾ ਹਨ, ਇੱਕ "ਤੈੱਤਿਰਯ"- ਦੂਜੀ ਵਾਜਸਨੇਯੀ." ਵਿਸਨੁਪੁਰਾਣ ਵਿੱਚ ਕਥਾ ਹੈ ਕਿ ਵੈਸ਼ੰਪਾਯਨ ਨੇ ਯਾਗ੍ਯਵਲਕ੍ਯ ਨੂੰ ਯਜੁਰਵੇਦ ਪੜ੍ਹਾਇਆ. ਇੱਕ ਵਾਰ ਵੈਸ਼ੰਪਾਯਨ ਤੋਂ ਆਪਣਾ ਭਾਣਜਾ ਅਚਾਨਕ ਲੱਤ ਮਾਰਨ ਤੋਂ ਮਰ ਗਿਆ, ਇਸ ਪੁਰ ਪ੍ਰਾਯਸ਼੍ਚਿਤ ਕਰਨ ਲਈ ਵੈਸ਼ੰਪਾਯਨ ਨੇ ਸਾਰੇ ਚੇਲਿਆਂ ਨੂੰ ਸ਼ਾਮਿਲ ਹੋਣ ਦੀ ਆਗ੍ਯਾ ਕੀਤੀ. ਯਾਗ੍ਯਵਲਕ੍ਯ ਨੇ ਆਖਿਆ ਸੀ ਕਿ ਮੈ ਕੱਲਾ ਹੀ ਪਾਪਨਾਸ਼ਕ ਕਰਮ ਕਰ ਸਕਦਾ ਹਾਂ. ਇਹ ਸੁਣਕੇ ਵੈਸ਼ੰਪਾਯਨ ਨੂੰ ਗੁੱਸਾ ਆਇਆ ਅਰ ਆਖਿਆ ਕਿ ਤੂੰ ਵਡਾ ਹੰਕਾਰੀ ਹੈਂ. ਇਸ ਲਈ ਮੇਰੀ ਪੜ੍ਹਾਈ ਵਿਦ੍ਯਾ ਉਗਲਦੇ. ਯਾਗ੍ਯਵਲਕ੍ਯ ਨੇ ਯਜੁਰਵੇਦ ਦੇ ਪੜ੍ਹੇ ਮੰਤ੍ਰ ਕ਼ਯ ਕਰਕੇ ਸਿੱਟ ਦਿੱਤੇ, ਜਿਨ੍ਹਾਂ ਨੂੰ ਵੈਸ਼ੰਪਾਯਨ ਦੇ ਚੇਲਿਆਂ ਨੇ ਤਿੱਤਿਰ ਬਣਕੇ ਚੁਗ ਲਿਆ. ਇਸ ਲਈ ਉਹ ਸ਼ਾਖਾ ਤੈੱਤਿਰੀਯ ਕਹਾਈ, ਅਰ ਯਾਗ੍ਯਵਲਕ੍ਯ ਨੇ ਵੇਦ ਵਿਦ੍ਯਾ ਸਿੱਖਣ ਲਈ ਸੂਰਯ ਦੀ ਆਰਾਧਨਾ ਕੀਤੀ. ਜਿਸ ਪੁਰ ਸੂਰਯ ਨੇ ਘੋੜੇ ਦਾ ਰੂਪ ਧਾਰਕੇ ਵੇਦਮੰਤ੍ਰ ਪੜ੍ਹਾਏ. ਇਸ ਲਈ ਦੂਜੀ ਸ਼ਾਖਾ ਦਾ ਨਾਮ "ਵਾਜਸਨੇਯੀ" ਹੋਇਆ. ਤੈੱਤਿਰਯਾ ਦਾ ਨਾਮ ਕ੍ਰਿਸ੍ਨ ਅਤੇ ਵਾਜਸਨੇਯੀ ਦਾ ਸ਼ੁਕਲ ਯਜੁਰਵੇਦ ਹੈ. ਕਈ ਵਿਦ੍ਵਾਨ ਖਿਆਲ ਕਰਦੇ ਹਨ ਕਿ ਤਿੱਤਿਰ ਅਤੇ ਵਾਜਸਨੇਯ ਨਾਮ ਰਿਸੀਆਂ ਦੇ ਨਾਮ ਤੋਂ, ਇਹ ਸੰਗ੍ਯਾ ਹੈ. ਕ੍ਰਿਸ੍ਨ ਯਜੁਰ ਦੀਆਂ ੨੧੯੮ ਕੰਡਿਕਾ ਅਤੇ ਸ਼ੁਕਲ ਦੀਆਂ ੧੯੭੫ ਹਨ.#ਸਾਮਨ ਦਾ ਅਰਥ ਹੈ ਤੁਲ੍ਯ (ਸਮਾਨ), ਜਿਸ ਦੇ ਮੰਤ੍ਰ ਗਾਉਣ ਲਈ ਸਮਾਨ ਵਜ਼ਨ ਦੇ ਹੋਣ, ਉਹ ਸਾਮਵੇਦ ਹੈ. ਗਾਯਕ ਬ੍ਰਾਹਮਣ ਸਾਮਵੇਦ ਨੂੰ ਯੱਗ ਆਦਿ ਮੰਗਲ ਕਰਮਾਂ ਵਿੱਚ ਗਾਉਂਦੇ ਹਨ, ਇਸ ਦੇ ਸਾਰੇ ਮੰਤ੍ਰ ੧੫੪੯ ਹਨ.#ਅਥਰ੍ਵਨ ਦਾ ਅਰਥ ਹੈ ਹਵਨ ਕਰਨ ਵਾਲਾ. ਜਿਸ ਵਿੱਚ ਹੋਤ੍ਰਿ ਦੇ ਕਰਮ ਅਤੇ ਹਵਨ ਦੇ ਪ੍ਰਕਾਰ ਹੋਣ, ਉਹ ਅਥਰ੍ਵਵੇਦ ਹੈ. ਇਸ ਵੇਦ ਵਿੱਚ ਮੰਤ੍ਰ ਟੂਣੇ ਜਾਦੂ ਆਦਿ ਦਾ ਬਹੁਤ ਜਿਕਰ ਹੈ. ਇਸ ਦੇ ਮੰਤ੍ਰ ੭੬੦ ਹਨ.#ਯਗ੍ਯ ਵਿੱਚ ਰਿਗਵੇਦ ਦੇ ਮੰਤ੍ਰਾਂ ਦਾ ਪਾਠਕ "ਹੋਤ੍ਰਿ" ਯਜੁਰ ਦੇ ਮੰਤ੍ਰ ਪੜ੍ਹਨ ਵਾਲਾ "ਅਧ੍ਵਰਯੁ" ਸਾਮਵੇਦ ਦੇ ਮੰਤ੍ਰ ਗਾਉਣ ਵਾਲਾ "ਉਦਗਾਤ੍ਰਿ" ਅਤੇ ਸਾਰੇ ਵੇਦਾਂ ਦੇ ਮੰਤ੍ਰ ਪੜ੍ਹਨ ਵਾਲਾ ਅਰ ਸਭ ਨੂੰ ਕਰਮਵਿਧਿ ਦੱਸਣ ਵਾਲਾ "ਬ੍ਰਹਮਾ" ਆਖਿਆ ਜਾਂਦਾ ਹੈ.#ਸਾਰੇ ਵੇਦਾਂ ਦੇ ਤਿੰਨ ਭਾਗ ਹਨ- ਇੱਕ "ਮੰਤ੍ਰ", ਦੂਜਾ "ਬ੍ਰਾਹ੍ਮਣ", ਤੀਜਾ "ਆਰਣ੍ਯਕ" ਮੰਤ੍ਰਭਾਗ ਉਹ ਹੈ, ਜੋ ਪੁਰਾਣੇ ਮੂਲਰੂਪ ਮੰਤ੍ਰ ਹਨ. ਬ੍ਰਾਹਮਣਭਾਗ ਉਹ ਹੈ, ਜਿਸ ਵਿੱਚ ਮੰਤ੍ਰਾਂ ਦੀ ਵਿ੍ਯਾਖ੍ਯਾ, ਮੰਤ੍ਰਾਂ ਨੂੰ ਯੋਗ੍ਯ ਸਮੇਂ ਪੁਰ ਵਰਤਣ ਦੀ ਵਿਧਿ ਅਤੇ ਯੱਗ ਆਦਿ ਕਰਮਾਂ ਦਾ ਪ੍ਰਕਾਰ ਰਿਖੀਆਂ ਨੇ ਦੱਸਿਆ ਹੈ. ਉਪਨਿਸਦ ਭਾਗ ਦੀ ਆਰਣ੍ਯਕ ਸੰਗ੍ਯਾ ਹੈ.#ਹਿੰਦੂਮਤ ਦੇ ਗ੍ਰੰਥਾਂ ਵਿੱਚ ਵੇਦ ਦਾ ਅਧਿਕਾਰ ਕੇਵਲ ਬ੍ਰਾਹਮਣ ਛਤ੍ਰੀ ਅਤੇ ਵੈਸ਼੍ਯ ਨੂੰ ਹੈ. ਸ਼ੂਦ੍ਰ ਅਤੇ ਨੀਚ ਜਾਤਿ ਦੇ ਲੋਕ, ਵੇਦ ਪੜ੍ਹਨਾ ਤਾਂ ਇਕ ਪਾਸੇ ਰਿਹਾ, ਸੁਣਨ ਦੇ ਭੀ ਅਧਿਕਾਰੀ ਨਹੀਂ.² "ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ." (ਮਃ ੧. ਵਾਰ ਮਾਝ)#ਗਾਯਤ੍ਰੀਤੰਤ੍ਰ ਦੇ ਪੰਜਵੇਂ ਪਟਲ ਵਿੱਚ ਵੇਦਾਂ ਦੇ ਰੰਗ ਲਿਖੇ ਹਨ- ਹੀਰੇ ਜੇਹਾ ਸਾਮ, ਪਿਲੱਤਣ ਨਾਲ ਗੋਰਾ ਰਿਗ, ਲਾਲਰੰਗ ਯਜੁਰ ਅਤੇ ਪੀਠੇ ਹੋਏ ਸੁਰਮੇ ਜੇਹਾ ਅਥਰਵਵੇਦ. ਇਹੀ ਖਿਆਲ ਵੇਦਾਂ ਦੇ ਰੰਗਾਂ ਬਾਬਤ ਕਾਤ੍ਯਾਯਨ ਰਿਖੀ ਕ੍ਰਿਤ "ਚਰਣਵ੍ਯੂਹ" ਵਿੱਚ ਪਾਇਆ ਜਾਂਦਾ ਹੈ.#ਮਹਾਭਾਰਤ ਦੇ ਵਨ ਪਰਵ ਦੇ ੧੮੯ ਵੇਂ ਅਧ੍ਯਾਯ ਵਿੱਚ ਭਗਵਾਨ ਨੇ ਯੁਗਾਂ ਅਨੁਸਾਰ ਆਪਣੇ ਰੰਗ ਦੱਸੇ ਹਨ- ਸਤਯੁਗ ਵਿੱਚ ਚਿੱਟਾ, ਤ੍ਰੇਤੇ ਵਿੱਚ ਪੀਲਾ, ਦ੍ਵਾਪਰ ਵਿੱਚ ਲਾਲ ਅਤੇ ਕਲਿਯੁਗ ਵਿੱਚ ਕਾਲਾ.³ "ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ. (ਮਃ ੧. ਵਾਰ ਮਾਝ)#ਇਨ੍ਹਾਂ ਰੰਗਾਂ ਨੂੰ ਕਈ ਵਿਦ੍ਵਾਨਾਂ ਨੇ ਹੋਰ ਢੰਗ ਨਾਲ ਲਿਖਿਆ ਹੈ, ਜੇਹਾਕਿ ਭਾਈ ਗੁਰੁਦਾਸ ਜੀ ਦੇ ਵਾਕ ਤੋਂ ਸਿੱਧ ਹੁੰਦਾ ਹੈ. "ਰਿਗਨੀਲੰਬਰ ਜੁਜਰ ਪੀਤ ਸ੍ਵੇਤੰਬਰ ਕਰ ਸਾਮ ਸੁਧਾਰਾ." (ਭਾਗੁ) ੩. ਪਾਰਬ੍ਰਹਮ. ਕਰਤਾਰ। ੪. ਰੜਕਾ. ਮੋਟੀਆਂ ਤੀਲੀਆਂ ਦਾ ਝਾੜੂ. ਖਾਸ ਕਰਕੇ ਕੁਸ਼ਾ ਦੀਆਂ ਤੀਲੀਆਂ ਦੀ ਬੁਹਾਰੀ.
ماخذ: انسائیکلوپیڈیا
WED
انگریزی میں معنی2
s. m, book in Sanskrit; i. q. Bed); more commonly Ved or Veda, from the Sanskrit Vid to perceive, understand, (Latin Video, Greek Oida). The name of the holy books of the Hindus which constituted the basis of the first period of the religion of Hindus. There were originally three, the Rig, Yajur, and Sama Vedas, collectively called trayi, "the triple Veda." Some consider that the Rig Veda is much the most ancient. According to some European authorities the fourth Atharva or Atharvan Veda was added later and was not accepted till after the time of Manu. Each Veda consists of two distinct parts. I. A. Samhita, or collection of Maṇtarás, these consist of prayers, adoration; A Brahmina portion consisting of Vidhi and Artha Vadhu which give detailed directions concerning the ceremonies at which the maṇtárs were to be used, and the legends connected with them. Both these portions are called Srutí, or Shurtí, a revelation orally communicated by God, heard but not composed or written down by men. Both portions are believed to have existed from eternity. Hindus assign vast periods to the age of the Vedas in time, but the European scholarship holds that the oldest of the Maṇtras, do not go back further than the twelfth or thirteenth century B. C., and that the composition of Maṇtrá and Brahmina was spread over a considerable period; much of the latter being modern; the quantity of sugar daily removed from a heap that is draining and drying; also see Wedí.
THE PANJABI DICTIONARY- بھائی مایہ سنگھ