ਸਬਾਏ
sabaaay/sabāē

تعریف

ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ.
ماخذ: انسائیکلوپیڈیا