ਸਮਾਧਿ
samaathhi/samādhhi

تعریف

ਸੰ. ਸੰਗ੍ਯਾ- ਸਮ੍‌-ਆ-ਧੀ. ਚੰਗੀ ਤਰਾਂ ਚਿੱਤ ਦੇ ਠਹਿਰਾਉਣ ਦੀ ਕ੍ਰਿਯਾ। ੨. ਅੰਤਹਕਰਣ ਦਾ ਧ੍ਯੇਯ ਵਿੱਚ ਲਿਵਲੀਨ ਹੋਣਾ। ੩. ਇੱਕ ਵੈਸ਼੍ਯ, ਜੋ ਸੁਰਥ ਰਾਜਾ ਦਾ ਸਾਥੀ ਦੁਰਗਾਭਗਤ ਸੀ. "ਸਮੇਤ ਸਮਾਧਿ ਸਮਾਧਿ ਲਗਾਈ." (ਚੰਡੀ ੧) ੪. ਇੱਕ ਸ਼ਬਦਾਲੰਕਾਰ. ਹੋਰ ਕਾਰਣਾਂ ਦੇ ਸੰਬੰਧ ਨਾਲ ਕਿਸੇ ਕਾਰਜ ਦਾ ਅਚਾਨਕ ਸੁਖਾਲਾ ਹੋ ਜਾਣਾ "ਸਮਾਧਿ" ਅਲੰਕਾਰ ਦਾ ਰੂਪ ਹੈ.#ਉਦਾਹਰਣ-#ਖਿਦਰਾਣੇ ਪਰ ਸਿੰਘਾਂ ਨੇ ਜਦ ਪਾਯਾ ਹੈ ਘਮਸਾਨ,#ਮਹਾਂ ਸਿੰਘ ਅਰ ਭਾਗ ਕੌਰ ਸਁਗ ਸਿੰਘ ਪਹੂਚੇ ਆਨ,#ਕਰੀ ਮਾਰ ਸ਼ਤ੍ਰੁਨ ਪਰ ਐਸੀ ਦੀਨੇ ਪੈਰ ਹਿਲਾਯ,#ਘਾਯਲ ਥਕੇ ਤ੍ਰਿਖਾਤੁਰ ਵੈਰੀ ਭਾਗੇ ਪੀਠ ਦਿਖਾਯ.#ਸਿੰਘਾਂ ਦਾ ਅਚਾਨਕ ਪਹੁਚਨਾ ਅਤੇ ਪਾਨੀ ਦਾ ਨਾ ਮਿਲਣਾ ਵੈਰੀਆਂ ਦੇ ਭੱਜਣ ਵਿੱਚ ਸਹਾਇਕ ਹੋਏ। ੫. ਮੁਰਦੇ ਦੀ ਭਸਮ ਅਥਵਾ ਸ਼ਰੀਰ ਉੱਪਰ ਬਣਾਇਆ ਮਠ. ਛਤਰੀ। ੬. ਨਿਦ੍ਰਾ. ਨੀਂਦ.
ماخذ: انسائیکلوپیڈیا