ਪਰਿਭਾਸ਼ਾ
ਸੰ. अधम. ਵ੍ਯ- ਹੇਠ. ਥੱਲੇ. ਦੇਖੋ, ਅਰਧ ਉਰਧ। ੨. ਸੰ. अर्द्घ. ਅਰ੍ਧ. ਵਿ- ਅੱਧਾ. ਨਿਸਫ. "ਅਰਧ ਸਰੀਰ ਕਟਾਈਐ." (ਸਿਰੀ ਅਃ ਮਃ ੧) ੩. ਅੱਧ. ਭਾਵ- ਮਧ੍ਯ. "ਅਧੋ ਉਰਧ ਅਰਧੰ." (ਜਾਪੁ) ਪਾਤਾਲ ਆਕਾਸ਼ ਅਤੇ ਮਾਤ (ਮਰਤ੍ਯ) ਲੋਕ ਵਿੱਚ. ੪. ਸੰ. अर्ध्य- ਅਧ੍ਯ. ਪੂਰਾ ਕਰਨ ਲਾਇਕ। ੫. ਪ੍ਰਾਪਤ ਹੋਣ ਯੋਗ੍ਯ. ਹਾਸਿਲ ਹੋਣ ਲਾਇਕ. ੬. ਸੰ. आराध्य- ਆਰਾਧ੍ਯ. ਆਰਾਧਨ ਯੋਗ੍ਯ. ਦੇਖੋ, ਅਰਧਿ। ੬. ਜੀਵਾਤਮਾ. ਦੇਖੋ, ਅਰਧ ਉਰਧ ੪.
ਸਰੋਤ: ਮਹਾਨਕੋਸ਼