ਅਵਤਾਰ
avataara/avatāra

ਪਰਿਭਾਸ਼ਾ

ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)
ਸਰੋਤ: ਮਹਾਨਕੋਸ਼

ਸ਼ਾਹਮੁਖੀ : اوَتار

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

incarnation, (human) birth
ਸਰੋਤ: ਪੰਜਾਬੀ ਸ਼ਬਦਕੋਸ਼

AWATÁR

ਅੰਗਰੇਜ਼ੀ ਵਿੱਚ ਅਰਥ2

s. m, n incarnation. See Autár.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ