ਪਰਿਭਾਸ਼ਾ
ਸੰ. ਕਰ੍ਪਟ. ਸੰਗ੍ਯਾ- ਵਸਤ੍ਰ. ਪਟ. "ਕਪੜੁ ਰੂਪ ਸੁਹਾਵਣਾ." (ਵਾਰ ਆਸਾ) ੨. ਖ਼ਿਲਤ. "ਸਿਫਤਿ ਸਲਾਹ ਕਪੜਾ ਪਾਇਆ." (ਵਾਰ ਮਾਝ ਮਃ ੧) ੩. ਭਾਵ, ਦੇਹ. ਸ਼ਰੀਰ. "ਕਰਮੀ ਆਵੈ ਕਪੜਾ." (ਜਪੁ) "ਪਰਹਰਿ ਕਪੜੁ ਜੇ ਪਿਰ ਮਿਲੈ." (ਵਾਰ ਸੋਰ ਮਃ ੧) ਇਸ ਥਾਂ ਪਾਖੰਡ ਭੇਸ (ਵੇਸ) ਦੇ ਤ੍ਯਾਗ ਤੋਂ ਭਾਵ ਹੈ.
ਸਰੋਤ: ਮਹਾਨਕੋਸ਼