ਕਬੀਰ
kabeera/kabīra

ਪਰਿਭਾਸ਼ਾ

ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ.
ਸਰੋਤ: ਮਹਾਨਕੋਸ਼

KABÍR

ਅੰਗਰੇਜ਼ੀ ਵਿੱਚ ਅਰਥ2

s. m. (A.), ) One of the greatest of Hindu reformers. He was an eclectic philosopher, popular poet and epigrammatist, and he lashed alike the follies of Muhammadans and Hindus; a kind of abusive and indecent song, sung by the lower classes at the Holí:—Kabír bansí, Kabír bansíá, s. m. lit. One of the descendant of Kabír; a follower of Kabír:—Kabír paṇth, s. m. The faith of Kabír:—Kabír paṇthi, s. m. A follower of Kabir.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ