ਕਲਿ
kali/kali

ਪਰਿਭਾਸ਼ਾ

ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)
ਸਰੋਤ: ਮਹਾਨਕੋਸ਼