ਕੁਸੂਰ
kusoora/kusūra

ਪਰਿਭਾਸ਼ਾ

ਕੁਸ਼ਪੁਰ. ਲਹੌਰ ਦੇ ਜਿਲੇ ਇੱਕ ਨਗਰ, ਜੋ ਤਸੀਲ ਅਤੇ N. W. R. ਦਾ ਜਁਕਸ਼ਨ ਸਟੇਸ਼ਨ ਹੈ. ਵਿਚਿਤ੍ਰਨਾਟਕ ਵਿੱਚ ਇਸ ਨਗਰ ਦਾ ਰਾਮਚੰਦ੍ਰ ਜੀ ਦੇ ਪੁਤ੍ਰ ਕੁਸ਼ ਕਰਕੇ ਵਸਾਉਣਾ ਲਿਖਿਆ ਹੈ, ਯਥਾ- "ਤਹੀ ਤਿਨੈ ਬਾਂਧੇ ਦੁਇ ਪੁਰਵਾ। ਏਕ ਕੁਸੂਰ ਦੁਤੀਯ ਲਹੁਰਵਾ." ਇਸ ਸ਼ਹਿਰ ਨੂੰ ਖਾਲਸਾਦਲ ਨੇ ਜੇਠ ਸੰਮਤ ੧੮੧੭ ਵਿੱਚ ਫਤੇ ਕਰਕੇ ਉੱਥੋਂ ਦੇ ਹਾਕਮ ਆਸਮਾਨ ਖ਼ਾਨ ਨੂੰ ਕਤਲ ਕੀਤਾ. ਸਨ ੧੮੦੭ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਫੂਲਾ ਸਿਘ ਦੀ ਸਹਾਇਤਾ ਨਾਲ ਕੁਸੂਰ ਦੇ ਹਾਕਿਮ ਕੁਤਬੁੱਦੀਨ ਨੂੰ ਕਤਲ ਕਰਕੇ ਸਿੱਖਰਾਜ ਨਾਲ ਕੁਸੂਰ ਦਾ ਇਲਾਕਾ ਮਿਲਾਇਆ। ੨. ਅ਼. [قُصوُر] ਕ਼ੁਸੂਰ. ਦੋਸ. ਖ਼ਤ਼ਾ. ਗੁਨਾਹ. ਅਪਰਾਧ.
ਸਰੋਤ: ਮਹਾਨਕੋਸ਼