ਕੇਵਲ
kayvala/kēvala

ਪਰਿਭਾਸ਼ਾ

ਸੰ. ਵਿ- ਇਕੇਲਾ. ਸਿਰਫ. "ਕੇਵਲ ਕਾਲਈ ਕਰਤਾਰ." (ਹਜ਼ਾਰੇ ੧੦) ੩. ਨਿਸ਼ਚੇ ਕੀਤਾ ਹੋਇਆ। ੩. ਸ਼ੁੱਧ. ਖਾਲਿਸ. ਨਿਰੋਲ. "ਕੇਵਲ ਨਾਮ ਦੀਓ ਗੁਰਮੰਤੁ." (ਗਉ ਮਃ ੫) ੪. ਸੰਗ੍ਯਾ- ਦਮਦਮੇ ਤੋਂ ਸੱਤ ਕੋਹ ਦੱਖਣ ਇੱਕ ਪਿੰਡ. ਦੱਖਣ ਨੂੰ ਜਾਣ ਸਮੇਂ ਦਸ਼ਮੇਸ਼ ਦਾ ਪਹਿਲਾ ਡੇਰਾ ਦਮਦਮੇ ਤੋਂ ਚੱਲਕੇ ਇਸ ਥਾਂ ਹੋਇਆ ਸੀ. ਇਹ ਜਿਲਾ ਹਿਸਾਰ ਤਸੀਲ ਥਾਣਾ ਰੋੜੀ ਵਿੱਚ ਰੇਲਵੇ ਸਟੇਸ਼ਨ ਕਾਲਾਂਵਾਲੀ ਤੋਂ ਈਸ਼ਾਨ ਕੋਣ ੪. ਮੀਲ ਹੈ. ਪਿੰਡ ਤੋਂ ਦੱਖਣ ਦੇ ਪਾਸੇ ਬਾਹਰਵਾਰ ਦਸਮੇਸ਼ ਜੀ ਦਾ ਗੁਰਦ੍ਵਾਰਾ ਹੈ. ਇਸ ਦਾ ਪ੍ਰਬੰਧ ਇੱਕ ਕਮੇਟੀ ਦੇ ਹੱਥ ਹੈ, ਜੋ ਕਾਨੂਨ ਅਨੁਸਾਰ ਬਣੀ ਹੋਈ ਹੈ. ਇਸ ਗੁਰਦ੍ਵਾਰੇ ਨਾਲ ੪੦ ਵਿੱਘੇ ਜ਼ਮੀਨ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کیول

ਸ਼ਬਦ ਸ਼੍ਰੇਣੀ : adverb

ਅੰਗਰੇਜ਼ੀ ਵਿੱਚ ਅਰਥ

only, merely, simply, just
ਸਰੋਤ: ਪੰਜਾਬੀ ਸ਼ਬਦਕੋਸ਼

KEWAL

ਅੰਗਰੇਜ਼ੀ ਵਿੱਚ ਅਰਥ2

ad, nly, merely.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ