ਕੋਮਲ
komala/komala

ਪਰਿਭਾਸ਼ਾ

ਸੰ. ਵਿ- ਨਰਮ. ਮੁਲਾਯਮ. ਕਠੋਰਤਾ ਰਹਿਤ. "ਕੋਮਲ ਬਾਣੀ ਸਭ ਕਉ ਸੰਤੋਖੈ." (ਗਉ ਥਿਤੀ ਮਃ ੫) ਕਵੀਆਂ ਨੇ ਇਹ ਪਦਾਰਥ ਕੋਮਲ ਗਿਣੇ ਹਨ- ਸੰਤਮਨ, ਪ੍ਰੇਮ, ਫੁੱਲ, ਮੱਖਣ, ਰੇਸ਼ਮ। ੨. ਸੁੰਦਰ. ਮਨੋਹਰ। ੩. ਸੰਗ੍ਯਾ- ਜਲ। ੪. ਸੰਗੀਤ ਅਨੁਸਾਰ ਉਤਰਿਆ ਹੋਇਆ ਸੁਰ. ਰਿਖਭ (ਰਿਸਭ), ਗਾਂਧਾਰ, ਧੈਵਤ ਅਤੇ ਨਿਸਾਦ, ਇਹ ਚਾਰ ਸੁਰ ਕੋਮਲ ਹੋਇਆ ਕਰਦੇ ਹਨ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کومل

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

soft, tender, delicate; pliant, plastic, lithe, lithesome, flexible; limber, supple, fine, subtle; sensitive
ਸਰੋਤ: ਪੰਜਾਬੀ ਸ਼ਬਦਕੋਸ਼

KOMAL

ਅੰਗਰੇਜ਼ੀ ਵਿੱਚ ਅਰਥ2

a, Corruption of the Sanskrit word Kommil. Tender. soft, mild.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ