ਪਰਿਭਾਸ਼ਾ
ਸੰ. काञ्चन ਕਾਂਚਨ. ਸੰਗ੍ਯਾ- ਸੁਵਰਣ. ਸੋਨਾ. "ਕੰਚਨ ਸਿਉ ਪਾਈਐ ਨਹੀ ਤੋਲ." (ਗਉ ਕਬੀਰ) ੨. ਧਤੂਰਾ। ੩. ਕਚਨਾਰ। ੪. ਸੁਵਰਣਮੁਦ੍ਰਾ. ਅਸ਼ਰਫੀ. "ਤਿਉ ਕੰਚਨ ਅਰੁ ਪੈਸਾ." (ਗਉ ਮਃ ੯) ੫. ਚਮਕ. ਦੀਪ੍ਤਿ। ੬. ਸੁਵਰ੍ਣ ਨੂੰ ਇਸ੍ਟ ਮੰਨਣ ਵਾਲੀ ਇੱਕ ਜਾਤਿ, ਜੋ ਵਿਭਚਾਰ ਦੀ ਠੇਕੇਦਾਰ ਹੈ। ੭. ਵਿ- ਸੁਵਰਣ ਦਾ. ਦੇਖੋ, ਕਬਰੋ.
ਸਰੋਤ: ਮਹਾਨਕੋਸ਼
ਸ਼ਾਹਮੁਖੀ : کنچن
ਅੰਗਰੇਜ਼ੀ ਵਿੱਚ ਅਰਥ
gold; informal, adjective pure, clean, virtuous
ਸਰੋਤ: ਪੰਜਾਬੀ ਸ਼ਬਦਕੋਸ਼