ਖਿਲਤ
khilata/khilata

ਪਰਿਭਾਸ਼ਾ

ਖੇਲਦਾ ਹੋਇਆ. ਖੇਲਤ. "ਖਿਲਤ ਅਖੇਟਕ ਇਹਠਾਂ ਆਯੋ." (ਚਰਿਤ੍ਰ ੧੦੩) ੨. ਅ਼. [خِلعت] ਖ਼ਿਲਅ਼ਤ. ਸੰਗ੍ਯਾ- ਸ਼ਰੀਰ ਉੱਤੋਂ ਉਤਾਰਣ ਦੀ ਕ੍ਰਿਯਾ. ਪੁਰਾਣੇ ਸਮੇਂ ਵਿੱਚ ਬਾਦਸ਼ਾਹ ਆਪਣੇ ਜਿਸਮ ਤੋਂ ਵਸਤ੍ਰ ਉਤਾਰਕੇ ਬਖ਼ਸ਼ ਦਿੰਦੇ ਸਨ, ਇਸ ਤੋਂ ਖਿਲਤ ਦਾ ਅਰਥ ਸਨਮਾਨ ਦੀ ਪੋਸ਼ਾਕ ਹੋ ਗਿਆ ਹੈ। ੩. ਲਿਬਾਸ. ਪੋਸ਼ਾਕ। ੪. ਬਾਦਸ਼ਾਹ ਵੱਲੋਂ ਮਿਲੀ ਪੋਸ਼ਾਕ, ਜੋ ਸਨਮਾਨ ਦਾ ਚਿੰਨ੍ਹ ਹੈ। ੫. ਅ਼. [خِلط] ਖ਼ਿਲਤ਼. ਮਿਲੀ ਹੋਈ ਵਸ੍‍ਤੁ। ੬. ਸ਼ਰੀਰ ਵਿੱਚ ਮਿਲੇ ਹੋਏ ਤਤ੍ਵ- ਵਾਤ, ਪਿੱਤ, ਕਫ. ਯੂਨਾਨੀ ਹਿਕਮਤ ਵਾਲਿਆਂ ਨੇ ਚਾਰ ਖਿਲਤ ਮੰਨੇ ਹਨ. ਖ਼ੂਨ [خوُن] ਲਹੂ, ਸਫ਼ਰਾ [صفرا] ਪਿੱਤ, ਬਲਗ਼ਮ [بلغم] ਕਫ, ਸੌਦਾ [سوَدا] ਲਹੂ ਪਿੱਤ ਅਤੇ ਕਫ਼ ਦੇ ਜਲਜਾਣ ਤੋਂ ਜੋ ਸਿਆਹ ਮਾਦਾ ਬਣ ਜਾਂਦਾ ਹੈ, ਉਹ ਸੌਦਾ ਹੈ. ਇਸ ਨੂੰ ਬਾਦੀ (ਵਾਤ) ਸਮਝੋ.
ਸਰੋਤ: ਮਹਾਨਕੋਸ਼