ਗਿਆਨੀ
giaanee/giānī

ਪਰਿਭਾਸ਼ਾ

ਸੰ. ज्ञानिन् ਗ੍ਯਾਨੀ. ਵਿ- ਜਾਣਨ ਵਾਲਾ. ਗ੍ਯਾਤਾ. ਆ਼ਲਿਮ. "ਆਪੁ ਬੀਚਾਰੇ ਸੁ ਗਿਆਨੀ ਹੋਇ." (ਗਉ ਮਃ ੧) "ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ। ਕਹੁ ਨਾਨਕ ਸੁਨ ਰੇ ਮਨਾ, ਗਿਆਨੀ ਤਾਹਿ ਬਖਾਨ." (ਸਃ ਮਃ ੯) ੨. ਦੇਖੋ, ਗ੍ਯਾਨੀ.; ਦੇਖੋ, ਗਿਆਨੀ। ੨. ਪੰਜਾਬੀ ਦਾ ਉੱਚ ਦਰਜੇ ਦਾ ਇਮਤਿਹਾਨ। ੩. ਉਹ ਪੁਰਖ ਜਿਸ ਨੇ ਗਿਆਨੀ ਦੀ ਪਰੀਖ੍ਯਾ ਪਾਸ ਕੀਤੀ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਅਰਥਾਂ ਦਾ ਗ੍ਯਾਤਾ, ਸਿੱਖ ਪੰਡਿਤ.¹
ਸਰੋਤ: ਮਹਾਨਕੋਸ਼

ਸ਼ਾਹਮੁਖੀ : گیانی

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

scholar, savant, teacher, learned, exegete; a university course for diploma in Punjabi literature; holder of such degree or diploma
ਸਰੋਤ: ਪੰਜਾਬੀ ਸ਼ਬਦਕੋਸ਼