ਗਿੱਲ ਕਲਾਂ
gil kalaan/gil kalān

ਪਰਿਭਾਸ਼ਾ

ਨਾਭਾ ਰਾਜ ਵਿੱਚ ਨਜਾਮਤ ਫੂਲ ਦਾ ਇੱਕ ਪਿੰਡ, ਜੋ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਡੇਢ ਮੀਲ ਪੂਰਵ ਹੈ. ਇੱਥੇ ਗੁਰੂ ਹਰਿਗੋਬਿੰਦ ਸਾਹਿਬ ਵਿਰਾਜੇ ਹਨ. ਮਹਾਰਾਜਾ ਹੀਰਾ ਸਿੰਘ ਜੀ ਨੇ ਸੁੰਦਰ ਗੁਰਦ੍ਵਾਰਾ ਬਣਾਇਆ ਹੈ. ੭੦ ਘੁਮਾਉਂ ਜ਼ਮੀਨ ਗੁਰਦ੍ਵਾਰੇ ਦੇ ਨਾਉਂ ਹੈ. ਪੋਹ ਸੁਦੀ ੭. ਅਤੇ ਮਾਘੀ ਨੂੰ ਮੇਲਾ ਹੁੰਦਾ ਹੈ. ਮਹੰਤ ਸਿੰਘ ਹੈ.
ਸਰੋਤ: ਮਹਾਨਕੋਸ਼