ਪਰਿਭਾਸ਼ਾ
ਗੁਰੂ ਦੇ ਮੁਖ ਵਿੱਚ. ਭਾਵ- ਗੁਰੂ ਦੇ ਉਪਦੇਸ਼ ਅਤੇ ਬਾਣੀ ਵਿੱਚ. "ਗੁਰਮੁਖਿ ਨਾਦੰ ਗੁਰਮੁਖਿ ਵੇਦੰ." (ਜਪੁ) ੨. ਗੁਰਮੁਖਤਾ ਕਰਕੇ. "ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ." (ਮਾਝ ਅਃ ਮਃ ੫) ੩. ਦੇਖੋ, ਗੁਰਮੁਖੀ। ੪. ਦੇਖੋ, ਗੁਰਮੁਖ. "ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ." (ਮਾਝ ਅਃ ਮਃ ੫) ੫. ਪ੍ਰਧਾਨ ਗੁਰੂ ਨੇ. ਆਦਿ ਗੁਰੂ ਨੇ. "ਓਅੰ ਗੁਰਮੁਖਿ ਕੀਓ ਅਕਾਰਾ." (ਬਾਵਨ) ਓਅੰ (ਬ੍ਰਹਮ) ਆਦਿਗੁਰੂ ਨੇ। ੬. ਗੁਰਮੁਖ ਨੂੰ. "ਗੁਰਮੁਖਿ ਸਦਾ ਹਜੂਰਿ." (ਸ੍ਰੀ ਮਃ ੧)
ਸਰੋਤ: ਮਹਾਨਕੋਸ਼