ਪਰਿਭਾਸ਼ਾ
ਸੰ. ਸੰਗ੍ਯਾ- ਗਾਂਵ. ਪਿੰਡ. "ਗ੍ਰਾਮ ਗ੍ਰਾਮ ਨਗਰ ਸਭ ਫਿਰਿਆ." (ਨਟ ਅਃ ਮਃ ੪) ੨. ਸਮੂਹ. ਸਮੁਦਾਯ। ੩. ਰਾਗ ਦੀ ਸਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ਸੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, 'ਨੰਦ੍ਯਾਵਰਤ' 'ਸੁਭਦ੍ਰ' ਅਤੇ 'ਜੀਮੂਤ' ਹਨ. ਸੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ਸੜਜ ਗ੍ਰਾਮ ਹੈ, ਐਸੇ ਹੀ ਮੱਧ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.#ਕਈ ਸੰਗੀਤਗ੍ਰੰਥਾਂ ਵਿੱਚ 'ਮੰਦ੍ਰ' ਗ੍ਰਾਮ ਸੜਜ ਹੈ, ਮਧ੍ਯਮ 'ਮਧ੍ਯ' ਗ੍ਰਾਮ ਹੈ, ਨਿਸਾਦ 'ਤਾਰ' ਗ੍ਰਾਮ ਹੈ.
ਸਰੋਤ: ਮਹਾਨਕੋਸ਼