ਪਰਿਭਾਸ਼ਾ
ਸੰਗ੍ਯਾ- ਛੋਟਾ ਗਦੇਲਾ। ੨. ਰਾਜਾ ਦਾ ਸਿੰਘਾਸਨ। ੩. ਮਹੰਤ ਦਾ ਆਸਨ। ੪. ਪਹਾੜੀ ਇ਼ਲਾਕੇ਼ ਵਿੱਚ ਇੱਕ ਦ੍ਵਿਜ ਜਾਤਿ ਹੈ ਜੋ, ਜਨੇਊ ਦਾ ਅਧਿਕਾਰ ਰੱਖਦੀ ਹੈ. ਗੁਰੁਪ੍ਰਤਾਪਸੂਰਯ ਵਿੱਚ ਇਸ ਜਾਤਿ ਦਾ ਨਾਉਂ "ਗਧੀਲਾ" ਲਿਖਿਆ ਹੈ। ੫. ਇੱਕ ਨੀਚ ਜਾਤਿ, ਜੋ ਭੇਡ ਗਧੇ ਆਦਿਕ ਰਖਦੀ ਹੈ ਅਤੇ ਖ਼ਾਨਾਬਦੋਸ਼ ਹੈ.
ਸਰੋਤ: ਮਹਾਨਕੋਸ਼