ਚਕੋਰ
chakora/chakora

ਪਰਿਭਾਸ਼ਾ

ਸੰ. ਸੰਗ੍ਯਾ- ਪਹਾੜੀ ਤਿੱਤਰ, ਜੋ ਲਾਲ ਟੰਗਾਂ ਵਾਲਾ ਹੁੰਦਾ ਹੈ. Greek partridge. ਇਸ ਦੀ ਕਵੀਆਂ ਨੇ ਚੰਦ੍ਰਮਾ ਨਾਲ ਪ੍ਰੀਤਿ ਦੱਸੀ ਹੈ. ਜ੍ਯੋਤਸ੍ਨਾਪ੍ਰਿਯ. "ਮਨ ਪ੍ਰੀਤਿ ਚੰਦ ਚਕੋਰ." (ਬਿਲਾ ਅਃ ਮਃ ੫) ਪੁਰਾਣੇ ਸਮੇਂ ਰਾਜੇ ਪ੍ਰੇਮ ਨਾਲ ਚਕੌਰ ਪਾਲਦੇ ਸਨ ਅਤੇ ਖਾਣ ਯੋਗ੍ਯ ਪਦਾਰਥ ਚਕੋਰ ਅੱਗੇ ਰਖਦੇ, ਜੇ ਚਕੋਰ ਤੇ ਉਨ੍ਹਾਂ ਨੂੰ ਵੇਖਕੇ, ਬੁਰਾ ਅਸਰ ਨਾ ਹੋਵੇ, ਤਦ ਖਾਂਦੇ ਸਨ. ਵਿਸ਼੍ਵਾਸ ਇਹ ਸੀ ਕਿ ਜੇ ਖਾਣੇ ਵਿੱਚ ਜ਼ਹਿਰ ਹੋਵੇ, ਤਦ ਚਕੋਰ ਦੇ ਦੇਖਣਸਾਰ ਨੇਤ੍ਰ ਲਾਲ ਹੋ ਜਾਂਦੇ ਹਨ ਅਰ ਤੁਰਤ ਮਰ ਜਾਂਦਾ ਹੈ, ਇਸੇ ਲਈ ਚਕੋਰ ਦਾ ਨਾਮ "ਵਿਸਦਰ੍‍ਸ਼ਨਮ੍ਰਿਤ੍ਯੁਕ" ਹੈ.#ਅਨੇਕ ਕਵੀਆਂ ਨੇ ਚਕੋਰ ਨੂੰ ਅੰਗਾਰ ਖਾਣ ਵਾਲਾ ਲਿਖਿਆ ਹੈ, ਜੇਹਾ ਕਿ- "ਚੁੰਚਨ ਚਾਪ ਚਹੂੰ ਦਿਸਿ ਡੋਲਤ ਚਾਰੁ ਚਕੋਰ ਅੰਗਾਰਨ ਭੋਰੈਂ." (ਕੇਸ਼ਵ) ਇਸ ਦਾ ਮੂਲ ਇਹ ਹੈ ਕਿ ਚਕੋਰ ਰਿੰਗਣਜੋਤਿ (Glow- worm) ਖਾਇਆ ਕਰਦਾ ਹੈ, ਉਸ ਦੇ ਭੁਲੇਵੇਂ ਅੰਗਾਰ ਨੂੰ ਚੁਗਣ ਲਗ ਜਾਂਦਾ ਹੈ। ੨. ਦੇਖੋ, ਚਿਤ੍ਰਪਦਾ ਅਤੇ ਸਵੈਯੇ ਦਾ ਰੂਪ ੧੧.। ੩. ਦੇਖੋ, ਚੁਕੋਰ
ਸਰੋਤ: ਮਹਾਨਕੋਸ਼

ਸ਼ਾਹਮੁਖੀ : چکور

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

Indian redlegged partridge, greek partridge, Allectoris graeca (it is a lover of the moon in myth and poetry)
ਸਰੋਤ: ਪੰਜਾਬੀ ਸ਼ਬਦਕੋਸ਼