ਪਰਿਭਾਸ਼ਾ
ਸੰ. ਚਰ੍ਚਾ. ਸੰਗ੍ਯਾ- ਵਰਣਨ. ਬਯਾਨ (ਬਿਨਾ). ਕਥਨ। ੨. ਪ੍ਰਸ਼ਨ ਉੱਤਰ. ਵਿਦ੍ਵਾਨਾਂ ਨੇ ਚਰਚਾ ਦੇ ਚਾਰ ਭੇਦ ਥਾਪੇ ਹਨ-#(ੳ) ਵਾਦ, ਪ੍ਰੇਮਭਾਵ ਨਾਲ ਪਰਸਪਰ ਪ੍ਰਸ਼ਨ ਉੱਤਰ ਕਰਕੇ ਤਸੱਲੀ ਕਰਨੀ.#(ਅ) ਹਿਤ, ਬਿਨਾ ਈਰਖਾ ਤੋਂ ਖੰਡਨ ਮੰਡਨ ਕਰਨਾ.#(ੲ) ਜਲਪ, ਆਪਣੇ ਮਤ ਦੀ ਪੁਸ੍ਟੀ ਲਈ ਦੂਜੇ ਦੀ ਦਲੀਲ ਨੂੰ ਰੱਦ ਕਰਨਾ.#(ਸ) ਵਿਤੰਡਾ, ਦੂਜੇ ਦਾ ਪੱਖ ਡੇਗਣ ਵਾਸਤੇ ਛਲ ਕਪਟ ਈਰਖਾ ਹਠ ਨਾਲ ਮਿਲੀ ਚਰਚਾ। ੩. ਪੂਜਾ. ਚੰਦਨ ਆਦਿਕ ਪਦਾਰਥਾਂ ਦਾ ਲੇਪਨ। ੪. ਸ਼ੁਹਰਤ. ਅਫ਼ਵਾਹ.
ਸਰੋਤ: ਮਹਾਨਕੋਸ਼
ਸ਼ਾਹਮੁਖੀ : چرچا
ਅੰਗਰੇਜ਼ੀ ਵਿੱਚ ਅਰਥ
public talk, gossip, rumour, discussion; report, remarks, mention; fame, notoriety, talk of the town
ਸਰੋਤ: ਪੰਜਾਬੀ ਸ਼ਬਦਕੋਸ਼