ਪਰਿਭਾਸ਼ਾ
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)
ਸਰੋਤ: ਮਹਾਨਕੋਸ਼