ਪਰਿਭਾਸ਼ਾ
ਸੰਗ੍ਯਾ- ਉਕਸਾਵਟ. ਭੜਕਾਉ। ੨. ਦੋ ਉਪਰਲੇ ਦੋ ਹੇਠਲੇ ਦੰਦਾਂ ਨਾਲ ਵੱਢੀ ਹੋਈ ਦੰਦੀ। ੩. ਪਿੰਡ. ਗਾਂਵ। ੪. ਚਕ੍ਰ ਦੇ ਆਕਾਰ ਦੀ ਵਸਤੁ, ਜੈਸੇ ਕੁੰਭਾਰ ਦਾ ਚੱਕ. ਖੂਹ ਦਾ ਚੱਕ. ਸ਼ੱਕਰ ਗੁੜ ਬਣਾਉਣ ਗੰਡ ਆਦਿ। ੫. ਇਸਤ੍ਰੀਆਂ ਦਾ ਸਿਰਭੂਸਣ, ਜੋ ਗੋਲਾਕਾਰ ਹੁੰਦਾ ਹੈ। ੬. ਦਿਸ਼ਾ. ਤਰਫ. "ਚਾਰ ਚੱਕ ਸਿੱਖੀ ਵਿਸਤਾਰੀ." (ਗੁਪ੍ਰਸੂ)#੭. ਦੇਖੋ, ਚਕ.
ਸਰੋਤ: ਮਹਾਨਕੋਸ਼