ਛੰਦ
chhantha/chhandha

ਪਰਿਭਾਸ਼ਾ

ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چھند

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

any of several poetic forms or modes; song, stanza or poem written in this mode
ਸਰੋਤ: ਪੰਜਾਬੀ ਸ਼ਬਦਕੋਸ਼

CHHAṆD

ਅੰਗਰੇਜ਼ੀ ਵਿੱਚ ਅਰਥ2

s. m, easure in music; measure of verses; metre; indecent verses which the bridegroom is made to recite by the bride's female attendants or friends; trick; frand :—chhaṇdbáj, s. m. A man who knows the art of composing a chhaṇd; a deceiver; a rogue:—chhaṇd baṇd, s. m. Deceit; trick; fraud:—chaṇd parbaṇd, s. m. A measure in verse; metre; a kind of poetry not in common use:—chhaṇd páuṉá, v. a. To recite indecent verses at marriages.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ